Menu

ਅਕਤੂਬਰ ਦੇ ਪਹਿਲੇ ਹਫ਼ਤੇ ਭਾਰਤ ਆਉਣਗੇ ਰੂਸੀ ਰਾਸ਼ਟਰਪਤੀ ਪੁਤਿਨ

ਮਾਸਕੋ, 28 ਸਤੰਬਰ – ਭਾਰਤੀ ਵਿਦੇਸ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4-5 ਅਕਤੂਬਰ ਨੂੰ ਭਾਰਤ ਦੀ ਅਧਿਕਾਰਕ ਦੌਰੇ ‘ਤੇ ਆਉਣਗੇ ਅਤੇ 19ਵੇਂ ਭਾਰਤ-ਰੂਸ ਸਾਲਾਨਾ ਦੋ ਪੱਖੀ ਸਿਖਰ ਸੰਮੇਲਨ ‘ਚ ਸ਼ਿਰਕਤ ਕਰਨਗੇ। ਇਸ ਯਾਤਰਾ ਦੇ ਦੌਰਾਨ ਵਲਾਦੀਮੀਰ ਪੁਤਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਧਿਕਾਰਿਕ ਗੱਲਬਾਤ ਵੀ ਕਰਨਗੇ। ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਪੁਤਿਨ ਭਾਰਤ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ।

Listen Live

Subscription Radio Punjab Today

Our Facebook

Social Counter

  • 10323 posts
  • 0 comments
  • 0 fans

Log In