Menu

ਅਧਿਆਪਕ ਸੰਘਰਸ਼ ਕਮੇਟੀ ਨੇ ਕੀਤਾ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਬਠਿੰਡਾ – ਸਾਂਝੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਵੱਖ ਬਲਾਕਾਂ ਦੇ ਅਧਿਆਪਕਾਂ ਵੱਲੋਂ ਪਟਿਆਲਾ ਅਤੇ ਮਾਨਸਾ ਵਿਖੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਬਠਿੰਡਾ ਗੋਨਿਆਣਾ ਅਤੇ ਸੰਗਤ ਬਲਾਕ ਦੇ ਸੈਂਕੜੇ ਅਧਿਆਪਕ ਸਕੂਲਾਂ ਤੋਂ ਘਰਾਂ ਨੂੰ ਜਾਣ ਦੀ ਬਜਾਏ ਸਥਾਨਕ ਟੀਚਰ ਹੋਮ ਵਿਖੇ ਪਹੰੁਚੇ ਅਤੇ ਰੋਸ ਮਾਰਚ ਕਰਦੇ ਹੋਏ ਬੱਸ ਅੱਡਾ ਮੇਨ ਚੌਕ ਜਾਮ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਅਧਿਆਪਕ ਲੰਮੇ ਸਮੇਂ ਤੋਂ ਤਨਖਾਹਾਂ ’ਚ ਕੀਤੀ ਕਟੌਤੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਪੰਜਾਬ ਦੀਆਂ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਪੰਜਾਬ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਪਿਛਲੇ ਦਸ ਮਹੀਨਿਆਂ ਤੋਂ ਪੰਜਾਬ ਸਰਕਾਰ ਆਪਣੇ ਕੀਤੇ ਹਰ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਹਜਾਰਾਂ ਅਧਿਆਪਕਾਂ ਦੇ ਸੜਕਾਂ ’ਤੇ ਆਉ ਦੇ ਬਾਵਜੂਦ ਉਨ੍ਹਾਂ ਦੀ ਗੱਲ ਸੁਨਣ ਅਤੇ ਹੱਕੀ ਮੰਗਾਂ ਮੰਨਣ ਦੀ ਬਜਾਏ ਜੋਰ ਜਬਰ ਨਾਲ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਭਰ ਦੇ ਸਮੁੱਚੇ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਕੀਤੇ ਤਸੱਦਦ ਦਾ ਮੋੜਵਾਂ ਜਵਾਬ ਦੇਣ ਲਈ ਇੱਕਠੇ ਹੋ ਚੁੱਕੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਚੋਣਾਂ ਸਮੇਂ ਕੀਤੇ ਵਾਅਦੇ ਨਾ ਪੁਗਾਏ ਤਾਂ ਅਧਿਆਪਕ ਵਰਗ ਸਰਕਾਰ ਦੀਆਂ ਨਾਕਾਮੀਆਂ ਅਤੇ ਜੋਰ ਜਬਰ ਦੀ ਦਾਸਤਾਨ ਲੋਕ ਸੱਥਾਂ ’ਚ ਲੈ ਕੇ ਜਾਵੇਗਾ। ਇਸ ਮੌਕੇ ਬੀ ਐਡ ਅਧਿਆਪਕ ਫਰੰਟ ਪੰਜਾਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਐਸ ਐਸ ਏ ਰਮਸਾ ਅਧਿਆਪਕਾਂ ਨੂੰ ਪੂਰੀ ਤਨਖਾਹ ’ਤੇ ਰੈਗੂਲਰ ਕਰਵਾਉਣ ਲਈ ਅਧਿਆਪਕ ਵਰਗ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ’ਚ ਕੰਮ ਕਰਦੇ ਹਰ ਮੁਲਾਜ਼ਮ ਦੇ ਪੂਰੀ ਤਨਖਾਹ ਅਤੇ ਰੈਗੂਲਰ ਹੋਣ ਤੱਕ ਅਧਿਆਪਕ ਸੰਘਰਸ਼ ਕਮੇਟੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਲਛਮਣ ਸਿੰਘ ਮਲੂਕਾ, ਰਾਜਵੀਰ ਸਿੰਘ ਮਾਨ, ਬਲਜਿੰਦਰ ਸਿੰਘ, ਸਿਕੰਦਰ ਸਿੰਘ ਧਾਲੀਵਾਲ, ਅੰਮਿ੍ਰਤਪਾਲ ਸੇਵੇਵਾਲਾ ਅਤੇ ਰਾਜਕੁਮਾਰ ਵਰਮਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Listen Live

Subscription Radio Punjab Today

Our Facebook

Social Counter

  • 10904 posts
  • 0 comments
  • 0 fans

Log In