Menu

ਅਮਰੀਕੀ ਰਾਜਦੂਤ ਕੇਨੇਥ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅਮਰੀਕੀ ਰਾਜਦੂਤ ਕੇਨੇਥ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ,ਪਕਾਈਆਂ ਲੰਗਰ ਦੀਆਂ ਰੋਟੀਆਂ:ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪਰਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਕੈਨੈਥ ਆਈ ਜਸਟਰ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਅਮਰੀਕੀ ਅੰਬੈਸਡਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਸਮੇਂ ਹੋਏ ਅਨੁਭਵ ਨੂੰ ਯਾਤਰੂ ਬੁੱਕ ਵਿਚ ਦਰਜ਼ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਇਹ ਯਾਤਰਾ ਯਾਦਗਾਰੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਬੇਹੱਦ ਸ਼ਾਨਦਾਰ ਤੇ ਮਨਮੋਹਕ ਅਸਥਾਨ ਹੈ, ਜਿਸ ਦੀ ਉਹ ਯਾਤਰਾ ਕਰ ਸਕੇ ਹਨ।ਇਸ ਦੌਰਾਨ ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਲੰਗਰ ਲਈ ਰੋਟੀਆਂ ਬਣਾਈਆਂ ਹਨ।

ਉਨ੍ਹਾਂ ਯਾਤਰੂ ਕਿਤਾਬ ਵਿਚ ਦਰਜ਼ ਸ਼ਬਦਾਂ ਰਾਹੀਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ ਹੈ।ਇਸ ਮੌਕੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In