Menu

ਅਯੋਧਿਆ ਅਤੱਵਾਦੀ ਹਮਲਾ ਮਾਮਲਾ : 4 ਦੋਸ਼ੀਆਂ ਨੂੰ ਉਮਰ ਕੈਦ, ਇੱਕ ਬਰੀ

5 ਜੁਲਾਈ 2005 ਨੂੰ ਅਯੋਧਿਆ ਤੇ ਹੋਏ ਅਤੱਵਾਦੀ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਹੋ ਗਿਆ ਹੈ। ਮਾਮਲੇ ‘ਚ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਜਦਕਿ ਇਕ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਮੰਗਲਵਾਰ ਦੁਪਹਿਰ ਪ੍ਰਯਾਗਰਾਜ ਦੀ ਨੈਨੀ ਜੇਲ ‘ਚ ਗਠਿਤ ਸਪੈਸ਼ਲ ਕੋਰਟ ਨੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕੀਤਾ। ਅਦਾਲਤ ਨੇ ਇਰਫ਼ਾਨ, ਮੁਹੰਮਦ ਸ਼ਕੀਲ, ਮੁਹੰਮਦ ਨਸੀਮ ਅਤੇ ਆਸਿਫ਼ ਇਕਬਾਲ ਉਰਫ਼ ਫ਼ਾਰੁਖ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਮੁਹੰਮਦ ਅਜੀਜ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ।ਅਦਾਲਤ ਨੇ ਕਿਹਾ ਕਿ 4 ਅਤੱਵਾਦੀ ਪੂਰੀ ਤਰ੍ਹਾਂ ਘਟਨਾ ‘ਚ ਸ਼ਾਮਲ ਸਨ ਅਤੇ ਲਸ਼ਕਰ-ਏ-ਤੋਇਬਾ ਨੇ ਹਮਲੇ ਨੂੰ ਅੰਜਾਮ ਦਿੱਤਾ ਸੀ। ਅਦਾਲਤ ਨੇ ਸਾਰੇ ਦੋਸ਼ੀਆਂ ‘ਤੇ 20-20 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਹੈ ਕਿ ਮਾਮਲੇ ‘ਚ ਸਾਰੀਆਂ ਧਿਰਾਂ ਦੀ ਬਹਿਸ 11 ਜੂਨ ਨੂੰ ਪੂਰੀ ਹੋ ਚੁੱਕੀ ਸੀ। ਜਿਸ ਤੋਂ ਬਾਅਦ ਅੱਜ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕੀਤਾ ਗਿਆ। ਇਹ ਸਾਰੇ ਦੋਸ਼ੀ ਪ੍ਰਯਾਗਰਾਜ ਦੀ ਨੈਨੀ ਸੈਂਟਰਲ ਜੇਲ ‘ਚ ਹੀ ਬੰਦ ਸਨ।ਇਹ ਹਮਲਾ ਉਦੋਂ ਹੋਇਆ ਜਦੋਂ ਰਾਮ ਜਨਮ ਭੂਮੀ-ਬਾਬਰੀ ਮਸਜਿਦ ‘ਚ ਸਖ਼ਤ ਸੁਰੱਖਿਆ ਪ੍ਰਬੰਧ ਸਨ। ਇਸ ਦੇ ਬਾਵਜੂਦ ਲਸ਼ਕਰ-ਏ-ਤੋਇਬਾ ਦੇ ਅਤਿਵਾਦੀਆਂ ਨੇ ਇਸ ਨੂੰ ਨਿਸ਼ਾਨਾ ਬਣਾਇਆ। ਸਾਰੇ ਅਤੱਵਾਦੀ ਨੇਪਾਲ ਦੇ ਰਸਤੇ ਭਾਰਤ ‘ਚ ਦਾਖ਼ਲ ਹੋਏ ਸਨ। ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਇਕ ਹੀ ਘੰਟੇ ਦੇ ਅੰਦਰ ਅਤੱਵਾਦੀਆਂ ਨੂੰ ਢੇਰ ਕਰ ਦਿੱਤਾ ਸੀ ਅਤੇ ਕਿਸੇ ਵੱਡੇ ਖ਼ਤਰੇ ਨੂੰ ਟਾਲ ਦਿੱਤਾ ਸੀ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In