Menu

ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਭਿਆਨਕ ਹਾਦਸਾ, 8 ਲੋਕਾਂ ਦੀ ਮੌਤ

ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਇਕ ਵਾਰ ਫਿਰ ਤੇਜ਼ ਰਫ਼ਤਾਰ ਕਈ ਜ਼ਿੰਦਗੀਆਂ ‘ਤੇ ਭਾਰੀ ਪੈ ਗਈ ਹੈ। ਆਗਰਾ ਦੇ ਫਤਿਹਾਬਾਦ ਖੇਤਰ ਵਿਚ ਐਕਸਪ੍ਰੈੱਸ ਵੇਅ ‘ਤੇ ਅੱਜ ਸਵੇਰੇ ਤੇਜ਼ ਰਫ਼ਤਾਰ ਆਰਟਿਗਾ ਕਾਰ ਆਪਣੇ ਤੋਂ ਅੱਗੇ ਜਾ ਰਹੇ ਟਰੱਕ ਹੇਠਾਂ ਜਾ ਵੜੀ, ਇਸ ਭਿਆਨਕ ਹਾਦਸੇ ਵਿਚ ਕਾਰ ‘ਚ ਸਵਾਰ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਸਾਰੇ ਨੌਜਵਾਨ ਆਗਰਾ ਦੀ ਡਾ. ਭੀਮਰਾਓ ਅੰਬੇਦਕਰ ਯੂਨੀਵਰਸਿਟੀ ਦੇ ਖੰਦਾਰੀ ਕੈਂਪਸ ਵਿਚ ਅਧਿਆਪਕ ਲਈ ਇੰਟਰਵਿਊ ਦੇਣ ਜਾ ਰਹੇ ਸਨ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਲਖਨਊ ਐਕਸਪ੍ਰੈੱਸ ਵੇਅ ਮਾਈਲ ਸਟੋਨ 37.2 ਦੇ ਨੇੜੇ ਵਾਪਰਿਆ ਹੈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ, ਜਿਨ੍ਹਾਂ ਵਿਚੋਂ ਛੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿਤਾ ਹੈ।

Listen Live

Subscription Radio Punjab Today

Our Facebook

Social Counter

  • 11528 posts
  • 0 comments
  • 0 fans

Log In