Menu

ਈਰਾਨ ਨੇ 15 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

ਤਹਿਰਾਨ – ਈਰਾਨੀ ਅਧਿਕਾਰੀਆਂ ਨੇ ਪੰਜ ਮਹੀਨੇ ਪਹਿਲਾਂ ਉਨ੍ਹਾਂ ਦੇ ਦੇਸ਼ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਉੱਤਰ ਕੰਨਡ਼ ਜਿਲ੍ਹੇ ਦੇ 15 ਮਛੇਰਿਆਂ ਨੂੰ ਰਿਹਾਅ ਕਰ ਦਿਤਾ ਹੈ। ਜਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਉੱਤਰ ਕੰਨਡ਼ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਐਸਐਸ ਨਕੁਲ ਨੇ ਦੱਸਿਆ ਕਿ ਸਾਨੂੰ ਖੁਸ਼ੀ ਹੈ ਕਿ ਉੱਤਰ ਕੰਨਡ਼ ਜਿਲ੍ਹੇ ਦੇ 15 ਮਛੇਰਿਆਂ ਨੂੰ ਮੰਗਲਵਾਰ ਨੂੰ ਰਿਹਾ ਕਰ ਦਿਤਾ ਗਿਆ। ਕਰਨਾਟਕ ਦੇ ਮੁੱਖ ਮੰਤਰੀ ਅਤੇ ਜਿਲ੍ਹਾ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ।ਇਸ ਤੋਂ ਬਾਅਦ ਕਾਫ਼ੀ ਕੋਸ਼ਿਸ਼ ਕੀਤੀ ਗਈ। ਨਕੁਲ ਨੇ ਦੱਸਿਆ ਕਿ ਸਾਰੇ ਮਛੇਰੇ ਅਪਣੀ ਕਿਸ਼ਤੀਆਂ ਵਿਚ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਵਿਚ ਹਨ ਅਤੇ ਇਸ ਤੋਂ ਬਾਅਦ ਉਹ ਭਾਰਤ ਪਰਤਣਗੇ। ਸ਼ੁਰੂਆਤ ਵਿਚ ਕਿਸ਼ਤੀ ਮਾਲਿਕਾਂ ਨੇ ਮਛੇਰਿਆਂ ਦੀ ਰਿਹਾਈ ਲਈ ਕੋਸ਼ਿਸ਼ ਕੀਤੀ ਪਰ ਭਾਰਤੀ ਵਿਦੇਸ਼ ਮੰਤਰਾਲਾ ਦੇ ਦਖਲਅੰਦਾਜ਼ੀ ਤੋਂ ਬਾਅਦ ਹੀ ਈਰਾਨ ਸਰਕਾਰ ਉਨ੍ਹਾਂ ਨੂੰ ਰਿਹਾ ਕਰਨ ‘ਤੇ ਸਹਿਮਤ ਹੋਈ। ਉਨ੍ਹਾਂ ਨੇ ਦੱਸਿਆ ਕਿ ਮਛੇਰਿਆਂ ਦੇ ਈਰਾਨ ਦੇ ਕਿਸ਼ ਟਾਪੂ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਤੋਂ ਬਾਅਦ ਈਰਾਨੀ ਸਰਕਾਰ ਨੇ 27 ਜੁਲਾਈ ਤੋਂ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਸੀ।ਉਨ੍ਹਾਂ ਨੇ ਦੱਸਿਆ ਕਿ ਉਹ ਸੰਯੁਕਤ ਅਰਬ ਅਮੀਰਾਤ ਦੇ ਇਕ ਵਪਾਰੀ  ਦੇ ਸਵੈ ਮਾਲਕੀ ਵਾਲੀ ਤਿੰਨ ਕਿਸ਼ਤੀਆਂ ਉਤੇ ਕੰਮ ਕਰ ਰਹੇ ਸਨ। ਨਕੁਲ ਨੇ ਦੱਸਿਆ ਕਿ ਦੁਬਈ ਤੋਂ ਤਿੰਨ ਹੋਰ ਮਛੇਰਿਆਂ ਦੇ ਨਾਲ ਪੰਦਰਾਂ ਭਾਰਤੀ ਮਛੇਰਿਆਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਉਨ੍ਹਾਂ ਨੇ ਕਰਵਰ ਜਿਲ੍ਹਾ ਪ੍ਰਸ਼ਾਸਨ ਨੂੰ ਵਟਸਐਪ ਦੇ ਜ਼ਰੀਏ ਇਕ ਵੀਡੀਓ ਭੇਜੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਨੇ ਵਿਦੇਸ਼ ਮੰਤਰਾਲਾ ਨੂੰ ਇਕ ਪੱਤਰ ਲਿਖਿਆ ਅਤੇ ਸੁਸ਼ਮਾ ਸਵਰਾਜ ਨੂੰ ਮੁੱਦਾ ਚੁੱਕਣ ਦੀ ਅਪੀਲ ਕੀਤੀ ਸੀ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In