ਚੰਡੀਗੜ੍ਹ : ਪੰਜਾਬ ਦੇ ਕੌਮਾਂਤਰੀ ਭੋਲਾ ਡਰੱਗਸ ਰੈਕੇਟ ਦੀ ਜਾਂਚ ਕਰਨ ਵਾਲੇ ਇਨਫਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਅੱਜ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ।ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਅਦਾਲਤ ‘ਚ ਪੇਸ਼ੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਸੀ ਅਤੇ ਹੁਣ ਪਰਿਵਾਰ ਤੇ ਦੋਸਤ-ਮਿੱਤਰਾਂ ਦੇ ਕਹਿਣ ‘ਤੇ ਉਨ੍ਹਾਂ ਨੇ ਅਸਤੀਫ਼ਾ ਵਾਪਸ ਲਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ 6 ਦਿਨ ਪਹਿਲਾਂ ਹੀ ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ ਅਤੇ ਉਨ੍ਹਾਂ ਨੇ ਅਸਤੀਫੇ ਪਿੱਛੇ ਆਪਣੇ ਨਿੱਜੀ ਕਾਰਨ ਦੀ ਗੱਲ ਕਹੀ ਸੀ।
ਉਨ੍ਹਾਂ ਦੇ ਤਬਾਦਲੇ ਦਾ ਮਾਮਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਹੁੰਚਣ ‘ਤੇ ਅਦਾਲਤ ਨੇ ਉਨ੍ਹਾਂ ਦੇ ਤਬਾਦਲੇ ‘ਤੇ ਰੋਕ ਲਗਾ ਦਿੱਤੀ ਸੀ। ਸਾਲ 2016 ਵਿਚ ਨਿਰੰਜਨ ਸਿੰਘ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਨਿਯੁਕਤ ਹੋਏ ਸਨ।ਦੂਜੇ ਪਾਸੇ ਨਿਰੰਜਨ ਸਿੰਘ ਦਾ ਕਾਰਜਕਾਲ ਅਜੇ ਤਿੰਨ ਸਾਲ ਬਾਕੀ ਹੈ।
-PTCNews