Menu

ਉੱਤਰ ਪ੍ਰਦੇਸ਼ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 70 ਤੋਂ ਵੱਧ ਮੌਤਾਂ

ਯੂਪੀ ਤੇ ਉੱਤਰਾਖੰਡ ਵਿੱਚ ਨਾਜਾਇਜ਼ ਸ਼ਰਾਬ ਪੀਣ ਨਾਲ ਹੁਣ ਤੱਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਦੇ ਦੋ ਜ਼ਿਲ੍ਹਿਆਂ ਅਤੇ ਉੱਤਰਾਖੰਡ ਦੇ ਰੁੜਕੀ ‘ਚ ਦਰਜਨਾਂ ਲੋਕ ਵੱਖ-ਵੱਖ ਹਸਪਤਾਲਾਂ ‘ਚ ਜ਼ਿੰਦਗੀ ਅਤੇ ਮੌਤ ਨਾਲ ਲੜ ਰਹੇ ਹਨ। ਸਹਾਰਨਪੁਰ ‘ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦਾ ਅੰਕੜਾ 46 ਤੱਕ ਪਹੁੰਚ ਗਿਆ ਹੈ। ਉਥੇ ਉੱਤਰਾਖੰਡ ਦੇ ਰੁੜਕੀ ‘ਚ ਵੀ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ।
ਸੂਬੇ ਦੇ ਡੀਜੀਪੀ ਓਪੀ ਸਿੰਘ ਦਾ ਕਹਿਣਾ ਹੈ ਕਿ ਸਹਾਰਨਪੁਰ ‘ਚ ਜ਼ਹਿਰੀਲੀ ਸ਼ਰਾਬ ਗੁਆਂਢੀ ਸੂਬੇ ਉੱਤਰਾਖੰਡ ਤੋਂ ਲਿਆਂਦੀ ਗਈ ਸੀ। ਉੱਤਰਾਖੰਡ ਦੇ ਰੁੜਕੀ ‘ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਪਹਿਲਾਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੁਸ਼ੀਨਗਰ ‘ਚ ਵੀ ਜ਼ਹਿਰੀਲੀ ਸ਼ਰਾਬ ਨੇ 10 ਤੋਂ ਵਧੇਰੇ ਲੋਕਾਂ ਦੀ ਜਾਣ ਲੈ ਲਈ ਸੀ। ਦੋਵਾਂ ਘਟਨਾਵਾਂ ਪਿੱਛੋਂ ਕਾਰਵਾਈ ਕਰਦਿਆਂ ਪਹਿਲਾਂ ਕੁਝ ਕਰਮੀਆਂ ਨੂੰ ਮੁਅੱਤਲ ਕੀਤਾ ਅਤੇ ਫਿਰ ਲਖਨਊ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਐਸਐਸਪੀ ਦੇ ਨਾਲ ਵੀਡੀਓ ਕਾਨਫ਼ਰੰਸ ਕਰਕੇ ਗ਼ੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In