ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਐਚ.ਐਸ. ਫੂਲਕਾ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੇਅਦਬੀ ਮਾਮਲਿਆਂ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਖਫਾ ਹਨ। ਉਨ੍ਹਾਂ ਨੇ ਈਮੇਲ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫੇ ਭੇਜ ਦਿੱਤਾ ਹੈ। ਫੂਲਕਾ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।