Menu

ਐੱਸ. ਸੀ. ਓ ਦੀ ਬੈਠਕ ‘ਚ ਜਾਣ ਲਈ ਮੋਦੀ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ

ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ‘ਚ ਇਸੇ ਹਫ਼ਤੇ ਆਯੋਜਿਤ ਹੋਣ ਵਾਲੇ ਸੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ। ਕੇਂਦਰ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਹੁਣ ਓਮਾਨ, ਈਰਾਨ ਅਤੇ ਮੱਧ ਏਸ਼ੀਆਈ ਦੇਸ਼ਾਂ ਰਾਹੀਂ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇਗਾ। ਬਿਸ਼ਕੇਕ ‘ਚ ਬੈਠਕ ਦਾ ਆਯੋਜਨ 13-14 ਜੂਨ ਨੂੰ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਕੋਲ ਇਹ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨੂੰ ਆਪਣਾ ਹਵਾਈ ਖੇਤਰ ਵਰਤੋਂ ਕਰਨ ਦੀ ਇਜਾਜ਼ਤ ਦੇਵੇ। ਪਾਕਿਸਤਾਨ ਨੇ ਆਗਿਆ ਦੇ ਵੀ ਦਿੱਤੀ ਸੀ ਪਰ ਹੁਣ ਭਾਰਤ ਦਾ ਇਸ ‘ਤੇ ਨਵਾਂ ਬਿਆਨ ਸਾਹਮਣੇ ਆਇਆ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In