Menu

ਕਰਜੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮ ਹੱਤਿਆ

ਬਠਿੰਡਾ (ਜਗਸੀਰ ਭੁੱਲਰ) )-ਪਿੰਡ ਖੇਮੂਆਣਾ ਦੇ ਇੱਕ ਵਿਅਕਤੀ ਨੇ ਆਪਣੇ ਘਰ ਵਾਲੀ ਦੇ ਇਲਾਜ ਕਾਰਨ ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਸਪਰੇਅ ਪੀ ਲਈ। ਉੱਕਤ ਵਿਅਕਤੀ ਨੇ ਸਥਾਨਕ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਮ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੇਮੂਆਣਾ ਦੇ ਰਹਿਣ ਵਾਲੇ ਮੁਖਤਿਆਰ ਸਿੰਘ ਪੁੱਤਰ ਜੰਗੀਰ ਸਿੰਘ ਦੀ ਪਤਨੀ ਪਿਛਲੇ ਕੁਝ ਸਮੇਂ ਤੋਂ ਕਿਸੇ ਬਿਮਾਰੀ ਕਾਰਨ ਪੀੜਤ ਚੱਲ ਰਹੀ ਸੀ, ਜਿਸ ਦੇ ਇਲਾਜ ਲਈ ਮੁਖਤਿਆਰ ਸਿੰਘ ਨੇ ਲੱਖਾਂ ਰੁਪਏ ਦਾ ਕਰਜ਼ ਵੀ ਚੁੱਕਿਆ ਪਰ ਉਸ ਦੀ ਪਤਨੀ ਦੀ ਬਿਮਾਰੀ ਠੀਕ ਨਹੀਂ ਹੋ ਰਹੀ ਸੀ। ਇਸ ਕਾਰਨ ਮੁਖਤਿਆਰ ਸਿੰਘ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ, ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਸਵੇਰੇ ਆਪਣੇ ਘਰ ਵਿੱਚ ਸਪਰੇਅ ਪੀ ਲਈ। ਪਰਿਵਾਰ ਨੇ ਉਸ ਨੂੰ ਇਲਾਜ ਲਈ ਗੋਨਿਆਣਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਬਾਅਦ ਦੁਪਹਿਰ ਦਮ ਤੋੜ ਦਿੱਤਾ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮ੍ਰਿਤਕ ਦੇ ਸਪੁੱਤਰ ਜਗਨੰਦਨ ਸਿੰਘ ਤੇ ਹਰਭਜਨ ਸਿੰਘ ਦੇ ਬਿਆਨਾਂ ਉੱਪਰ 174 ਦੀ ਕਾਰਵਾਈ ਕਰਨ ਬਾਅਦ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦਾਖਲ ਕਰਵਾ ਦਿੱਤਾ ਹੈ, ਜਿਸ ਦਾ ਭਲਕੇ ਪੋਸਟਮਾਰਟਮ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਸਿੱਧੁਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ ਅਤੇ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਨੇ ਦੱਸਿਆ ਕਿ ਮ੍ਰਿਤਕ ਮੁਖਤਿਆਰ ਸਿੰਘ ਦੇ ਸਿਰ 10 ਲੱਖ ਦੇ ਕਰੀਬ ਦਾ ਕਰਜ਼ਾ ਚੜਿਆ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਕਰਜ਼ੇ ‘ਤੇ ਲੀਕ ਮਾਰੀ ਜਾਵੇ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In