Menu

ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀ ਜਲੰਧਰ ‘ਚ ਕਾਬੂ

ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸ. ਓ. ਜੀ.) ਨੇ ਬੁੱਧਵਾਰ ਨੂੰ ਜਲੰਧਰ ‘ਚ ਕਸ਼ਮੀਰੀ ਅੱਤਵਾਦੀ ਸੰਗਠਨ ‘ਅੰਸਾਰ ਗਜਵਾਤ-ਉਲ-ਹਿੰਦ’ ਨਾਲ ਜੁੜੇ ਤਿੰਨ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਇੱਕ ਬਿਆਨ ‘ਚ ਦੱਸਿਆ ਕਿ ਵਿਦਿਆਰਥੀਆਂ ਨੂੰ ਜਲੰਧਰ ‘ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ ‘ਚੋਂ ਫੜਿਆ ਗਿਆ ਹੈ। ਤਿੰਨੇ ਵਿਦਿਆਰਥੀ ਜੰਮੂ-ਕਸ਼ਮੀਰ ਦੇ ਵਸਨੀਕ ਦੱਸੇ ਜਾ ਰਹੇ ਹਨ।ਅੱਜ ਸਵੇਰੇ ਹੋਸਟਲ ‘ਚ ਕੀਤੀ ਗਈ ਛਾਪੇਮਾਰੀ ਦੌਰਾਨ ਵਿਦਿਆਰਥੀਆਂ ਕੋਲੋਂ ਸਾਂਝੀ ਟੀਮ ਨੇ ਹਥਿਆਰ ਵੀ ਬਰਾਮਦ ਕੀਤੇ ਹਨ।ਤਿੰਨ ਵਿਦਿਆਰਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪੀ. ਐੱਸ. ਸਦਰ ਜਲੰਧਰ ‘ਚ ਮਾਮਲਾ ਦਰਜ ਕੀਤਾ ਗਿਆ ਹੈ।

Listen Live

Subscription Radio Punjab Today

Our Facebook

Social Counter

  • 9147 posts
  • 0 comments
  • 0 fans

Log In