Menu

ਕੈਪਟਨ ਵੱਲੋਂ ਸ਼ਹਿਰੀ ਨੌਜਵਾਨਾਂ ਲਈ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਸ਼ਹਿਰੀ ਨੌਜਵਾਨਾਂ ਲਈ ‘ਮੇਰਾ ਕੰਮ, ਮੇਰਾ ਮਾਣ’ ਨਾਂ ਹੇਠ ਨਵਾਂ ਰੁਜ਼ਗਾਰ ਉਤਪਤੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਕਿ ਕਿਰਤ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਅੱਜ ਇੱਥੇ ਡੀ.ਏ.ਵੀ.ਯੂਨੀਵਰਸਿਟੀ ਦੇ ਕੈਂਪਸ ਵਿੱਚ ਚੌਥੇ ਰੁਜ਼ਗਾਰ ਮੇਲਿਆਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ 10 ਦਿਨ ਚੱਲੇ ਰੁਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਵਿੱਚੋਂ 256 ਨੂੰ ਨਿਯੁਕਤੀ ਪੱਤਰ ਦਿੰਦਿਆਂ ਵਧਾਈ ਦਿੱਤੀ। ਰੁਜ਼ਗਾਰ ਮੇਲਿਆਂ ਦੇ ਇਸ ਪੜਾਅ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੁਲ 40517 ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਹੋਇਆ।

ਰੁਜ਼ਗਾਰ ਉਤਪਤੀ ਵਿਭਾਗ, ਉਸ ਦੀ ਟੀਮ ਅਤੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਬਿਊਰੋਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2017 ਤੋਂ ਲੈ ਕੇ ਹੁਣ ਤੱਕ 5.76 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ/ਸਰਕਾਰੀ ਖੇਤਰ ਜਾਂ ਸਵੈ-ਰੁਜ਼ਗਾਰ ਲਈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 40213 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 1.71 ਲੱਖ ਨੂੰ ਪ੍ਰਾਈਵੇਟ ਅਤੇ 3.65 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸਹਿਯੋਗ ਦਿੱਤਾ ਗਿਆ ਹੈ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In