ਜੈਪੁਰ – ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਗੁੱਜਰਾਂ ਦੇ 5 ਫ਼ੀਸਦੀ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਚਲ ਰਹੇ ਅੰਦੋਲਨ ਕਾਰਨ ਟਰੇਨਾਂ ਰੱਦ ਹੋ ਰਹੀਆਂ ਹਨ ਤੇ ਕਈਆਂ ਦੇ ਰੂਟ ਬਦਲੇ ਜਾ ਰਹੇ ਹਨ ਜਿਸ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ । ਇਸ ਮਾਮਲੇ ‘ਤੇ ਬੋਲਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਇਸ ‘ਚ ਨੁਕਸਾਨ ਦੇਸ਼ ਦਾ ਹੈ ਉਨ੍ਹਾਂ ਕਿਹਾ ਕਿ ਗੁੱਜਰਾਂ ਨੂੰ ਆਪਣੀ ਮੰਗ ਕੇਂਦਰ ਤੱਕ ਪਹੁੰਚਾਉਣੀ ਚਾਹੀਦੀ ਹੈ ਤੇ ਇਹ ਕੇਂਦਰ ‘ਤੇ ਨਿਰਭਰ ਕਰਦਾ ਹੈ ਕਿ ਉਹ ਕੀ ਫ਼ੈਸਲਾ ਲੈਂਦਾ ਹੈ।