Menu

ਚੋਣ ਰੈਲੀ ਦੌਰਾਨ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਮਾਰਿਆ ਥੱਪੜ

ਸੁਰੇਂਦਰਨਗਰ – ਹਾਲ ਹੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਪਾਟੀਦਾਰ ਨੇਤਾ ਹਾਰਦਿਕ ਪਟੇਲ ਦੇ ਇੱਕ ਵਿਅਕਤੀ ਨੇ ਚੋਣ ਰੈਲੀ ਦੌਰਾਨ ਸਟੇਜ ‘ਤੇ ਆ ਕੇ ਥੱਪੜ ਮਾਰ ਦਿੱਤਾ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦ ਹਾਰਦਿਕ ਪਟੇਲ ਗੁਜਰਾਤ ਵਿੱਚ ਸੁਰੇਂਦਰਨਗਰ ਦੇ ਪਿੰਡ ਬਦਲਾਣਾ ‘ਚ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ।ਇਸੇ ਦੌਰਾਨ ਇੱਕ ਵਿਅਕਤੀ ਸਟੇਜ ‘ਤੇ ਚੜ੍ਹਿਆ ਅਤੇ ਉਸ ਨੇ ਹਾਰਦਿਕ ਨੂੰ ਥੱਪੜ ਮਾਰ ਦਿੱਤਾ।ਇਸ ਤੋਂ ਬਾਅਦ ਕਾਂਗਰਸ ਸਮਰਥਕਾਂ ਦੀ ਭੀੜ ਸਟੇਜ ‘ਤੇ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਵਿਅਕਤੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।ਜਾਣਕਾਰੀ ਅਨੁਸਾਰ ਹਾਰਦਿਕ ਪਟੇਲ ਨੇ ਉਸ ਵਿਅਕਤੀ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਮਨਾਂ ਕਰ ਦਿੱਤਾ ਹੈ।ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ।ਦੱਸਿਆ ਜਾਂਦਾ ਹੈ ਕਿ ਹਾਰਦਿਕ ਨੂੰ ਥੱਪੜ ਮਾਰਨ ਵਾਲਾ ਵਿਅਕਤੀ ਗੁਜਰਾਤ ਦੇ ਕੜੀ ਦਾ ਰਹਿਣ ਵਾਲਾ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In