Menu

ਡਿਪਟੀ ਕਮਿਸ਼ਨਰ ਨੇ ਕੀਤੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ

ਬਠਿੰਡਾ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਪਾਣੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਵਿਚ ਵੀ ਕਾਫ਼ੀ ਜਾਗਰੂਕਤਾ ਪੈਦਾ ਹੋਈ ਹੈ। ਜਿਸ ਦੇ ਸਿੱਟੇ ਵਜੋਂ ਜ਼ਿਲੇ ਅੰਦਰ ਇਸ ਵਰੇ 3400 ਏਕੜ ਜ਼ਮੀਨ ਵਿੱਚ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਦਕਿ ਪਿਛਲੇ ਵਰੇ 3000 ਏਕੜ ਸੀ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਇਹ ਵੀ ਦੱਸਿਆ ਕਿ ਇਸ ਤਕਨੀਕ ਨਾਲ ਝੋਨੇ ਦਾ ਲਾਗਤ ਮੁੱਲ ਘੱਟਣ ਦੇ ਨਾਲ-ਨਾਲ ਪੈਦਾਵਾਰ ਵੀ ਵਧਦੀ ਹੈ ਅਤੇ ਪਾਣੀ ਦੀ ਵੀ ਬੱਚਤ ਵਧੇਰੇ ਹੁੰਦੀ ਹੈ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਇਸ ਤਕਨੀਕ ਨੂੰ ਅਪਣਾਉਣਾ ਕੇ ਜਿੱਥੇ ਪਾਣੀ ਦੀ ਬੱਚਤ ਕਰ ਸਕਦੇ ਹਨ, ਉੱਥੇ ਉਹ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਿਚ ਸਹਾਈ ਹੋ ਸਕਦੇ ਹਨ। ਉਨਾਂ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਰਿਵਾਇਤੀ ਫ਼ਸਲਾਂ ਦੇ ਚੱਕਰਵਿਊ ਵਿੱਚੋ ਨਿੱਕਲ ਕੇ ਖੇਤੀ ਸਹਾਇਕ ਧੰਦੇ ਅਪਣਾਉਣ ਦੇ ਨਾਲ ਨਾਲ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜੀਹ ਦੇਣ।
ਝੋਨੇ ਦੀ ਸਿੱਧੀ ਬਿਜਾਈ ਨੂੰ ਅਜੋਕੇ ਸਮੇਂ ਦੀ ਜ਼ਰੂਰਤ ਦੱਸਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਕਿਸਾਨਾਂ ਦੇ ਪੈਸਿਆਂ ਵਿੱਚ ਵੀ ਮੁਨਾਫ਼ਾ ਹੁੰਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਲਗਭਗ 6 ਹਜ਼ਾਰ ਰੁਪਏ ਦੀ ਬੱਚਤ ਹੁੰਦੀ ਹੈ। ਇਸ ਨਾਲ 1 ਹਜ਼ਾਰ ਰੁਪਏ ਝੋਨੇ ਦੀ ਪਨੀਰੀ ਤਿਆਰ ਕਰਨ ਦਾ ਖ਼ਰਚਾ ਅਤੇ 3 ਹਜ਼ਾਰ ਰੁਪਏ ਝੋਨੇ ਦੀ ਲਵਾਈ ਦਾ ਖ਼ਰਚਾ ਵੀ ਬਚਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੇਤੀਬਾੜੀ ਸੂਚਨਾ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਝੋਨੇ ਦੀ ਰਿਵਾਇਤੀ ਲਵਾਈ ਤੋਂ ਪਹਿਲਾਂ ਕੱਦੂ ਕਰਨਾ ਪੈਂਦਾ ਹੈ ਜਿਸ ‘ਤੇ ਕਿਸਾਨ ਨੂੰ ਤਕਰੀਬਨ 1500 ਰੁਪਏ ਪ੍ਰਤੀ ਏਕੜ ਤੱਕ ਦਾ ਖ਼ਰਚ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ 20 ਤੋਂ 30 ਫ਼ੀਸਦੀ ਪਾਣੀ ਦੀ ਵੀ ਬੱਚਤ ਹੁੰਦੀ ਹੈ ਉੱਥੇੇ ਇਸ ਨਾਲ ਝੋਨੇ ਦੇ ਝਾੜ ਵਿਚ ਵੀ ਕਾਫ਼ੀ ਮੁਨਾਫ਼ਾ ਮਿਲਦਾ ਹੈ। ਇਸ ਤੋਂ ਇਲਾਵਾ ਸਿੱਧੀ ਬਿਜਾਈ ਨਾਲ ਸਿਰਫ਼ 4 ਤੋਂ 5 ਸੋ ਰੁਪਏ ਤੱਕ ਦਾ ਹੀ ਡਰਿੱਲ ਦਾ ਖ਼ਰਚਾ ਪ੍ਰਤੀ ਏਕੜ ਲਗਦਾ ਹੈ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In