ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ. ਦਿਨਕਰ ਗੁਪਤਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦਿਨਕਰ ਗੁਪਤਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਪਤਾ ਨੇ ਆਖਿਆ ਕਿ ਉਹ ਪੰਜਾਬ ਦੀ ਸੁੱਖ ਸਾਂਤੀ ਲਈ ਅਰਦਾਸ ਕਰਨ ਆਏ ਹਨ ।