Menu

ਡੇਰਾਬੱਸੀ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਡੇਰਾਬੱਸੀ ਦੀ ਪੀ.ਸੀ.ਪੀ.ਐਸ. ਫ਼ੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਕਾਰਨ ਭਿਆਨਕ ਅੱਗ ਲੱਗ ਗਈ । ਜਿਸ ਕਾਰਨ ਬਦਬੂ ਵੀ ਫੈਲ ਗਈ ਹੈ। ਵੱਡੇ ਪੱਧਰ ‘ਤੇ ਧੂੰਆਂ ਆਸਮਾਨ ਵਿਚ ਫੈਲ ਗਿਆ ।  ਜਾਣਕਾਰੀ ਮੁਤਾਬਿਕ ਡੇਰਾਬਸੀ ਮੁਬਾਰਕਪੁਰ ਰੋਡ ‘ਤੇ ਸਥਿਤ ਪੰਜਾਬ ਕੈਮੀਕਲਜ਼ ਐਂਡ ਕਰੋਪ ਪ੍ਰੋਟੈਕਸ਼ਨ ਲਿਮਟਿਡ ਨਾਮਕ ਦਵਾਈਆਂ ਬਣਾਉਣ ਵਾਲੀ ਕੰਪਨੀ ‘ਚ ਇੱਕ ਜ਼ਬਰਦਸਤ ਧਮਾਕਾ ਹੋਣ ਮਗਰੋਂ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਡੇਰਾਬਸੀ ਸਮੇਤ ਨੇੜਲੇ ਸ਼ਹਿਰਾਂ ਤੋਂ ਅੱਗ ਬੁਝਾਉਣ ਵਾਲੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ। ਫ਼ੈਕਟਰੀ ਦੇ ਕਿਸੇ ਵੀ ਅਧਿਕਾਰੀ ਵੱਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In