ਮੋਹਾਲੀ – ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਨੇ ਅਕਾਲੀ ਦਲ ਦੇ ਸੀਨੀਅਰ ਨੇਤਾ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਦਿਆਲ ਸਿੰਘ ਕੋਲਿਆਂਵਾਲੀ ਨੂੰ ਦਿੱਤੀ ਰਾਹਤ ਦਾ ਸਮਾਂ ਅੱਜ ਰਾਤ 12 ਵਜੇ ਖ਼ਤਮ ਹੋ ਜਾਵੇਗਾ । ਇਸ ਤੋਂ ਬਾਅਦ ਜੇਕਰ ਦਿਆਲ ਸਿੰਘ ਕੋਲਿਆਂਵਾਲੀ ਨੇ ਆਤਮ ਸਮਰਪਣ ਨਾ ਕੀਤਾ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।