Menu

ਪਿਓ ਨੇ ਕੀਤਾ ਨਸ਼ਿਆਂ ਦੇ ਆਦੀ ਪੁੱਤ ਦਾ ਕਤਲ

ਜਿਵੇਂ ਕਿ ਸਿਆਣੇ ਕਹਿੰਦੇ ਹਨ ਕਿ ਕਲਯੁੱਗ ਦਾ ਦੌਰ ਸ਼ਿੱਖਰਾਂ ਤੇ ਹੈ ਤੇ ਕਲਯੁਗ ਵਿਚ ਪੁੱਤ ਪਿਓ ਦਾ ਦੁਸ਼ਮਣ ਬਣ ਰਿਹਾ ਹੈ ਤੇ ਪਿਓ ਪੁੱਤ ਦਾ ਦੁਸ਼ਮਣ ਬਣ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਪਿੰਡ ਮਾਣੂਕੇ ਵਿਖੇ ਜਿਥੇ 19 ਸਾਲਾ ਨੌਜਵਾਨ ਲੜਕੇ ਮਨਪ੍ਰੀਤ ਸਿੰਘ ਉਰਫ ਮਨੀ ਦੀ ਉਸਦੇ ਪਿਤਾ ਜਗਸੀਰ ਸਿੰਘਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿਤੀ ਹੈ ਤੇ ਬਾਅਦ ਵਿਚ ਲਾਸ਼ ਨੂੰ ਬੋਰੀ ‘ਚ ਪਾ ਕੇ ਨਹਿਰ ਵਿਚ ਵੀ ਸੁੱਟ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਜ਼ਿਲਾ ਪੁਲਸ ਮੁਖੀ ਅਮਰਜੀਤ ਸਿੰਘ ਬਾਜਵਾ, ਡੀ.ਐੱਸ.ਪੀ. ਬਾਘਾਪੁਰਾਣਾ ਜਸਪਾਲ ਸਿੰਘ ਧਾਮੀ, ਥਾਣਾ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਪੁਲਸ ਪਾਰਟੀ ਸਣੇ ਮੌਕੇ ‘ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ, ਜਿਸ ਉਪਰੰਤ ਉਨ੍ਹਾਂ ਇਨਵੈਸਟੀਕੇਸ਼ਨ ਬਾਅਦ ਪਾਇਆ ਕਿ ਉਕਤ ਨੌਜਵਾਨ ਦਾ ਕਤਲ ਉਸਦੇ ਪਿਤਾ ਵਲੋਂ ਹੀ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪ ਸਿੰਘ ਸਰਪੰਚ ਪਿੰਡ ਫੂਲੇਵਾਲਾ ਨੇ ਬਾਘਾਪੁਰਾਣਾ ਪੁਲਸ ਨੂੰ ਸੂਚਿਤ ਕੀਤਾ ਕਿ ਅਬੋਹਰ ਨਹਿਰ ‘ਚੋਂ ਨਿਕਲਦੇ ਪਾਣੀ ਵਾਲੇ ਮੋਘੇ ‘ਚ ਇਕ ਨੌਜਵਾਨ ਲੜਕੇ ਦੀ ਲਾਸ਼ ਪਈ ਹੈ, ਜਿਸ ‘ਤੇ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ ‘ਤੇ ਪੁੱਜੇ ਅਤੇ ਲਾਸ਼ ਨੂੰ ਬਾਹਰ ਕੱਢਿਆ ਅਤੇ ਪਛਾਣ ਕਰਨ ਦਾ ਯਤਨ ਕੀਤਾ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਸੀਰ ਸਿੰਘ ਨਿਵਾਸੀ ਪਿੰਡ ਮਾਣੂੰਕੇ ਗਿੱਲ ਵਜੋਂ ਹੋਈ, ਜੋ ਬੀਤੇ ਦਿਨ ਤੋਂ ਘਰੋਂ ਗਾਇਬ ਸੀ। ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ ਸਰਪੰਚ ਰੂਪ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਬਾਅਦ ਵਿਚ ਜਾਂਚ ਕਰਨ ਉਪਰੰਤ ਪਾਇਆ ਕਿ ਉਸਦੇ ਪਿਤਾ ਨੇ ਹੀ ਉਸਦਾ ਕਤਲ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਨੌਜਵਾਨ ਨਸ਼ੇ ਦਾ ਆਦੀ ਸੀ ਤੇ ਇਸੇ ਮਾੜੀ ਆਦਤ ਦੇ ਕਰਕੇ ਹੀ ਉਸਨੇ ਆਪਣੇ ਪੁੱਤਰ ਦਾ ਕਤਲ ਕੀਤਾ ਹੈ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In