Menu

ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ‘ਤੇ ਸਨ ਅਤੇ ਇਸ ਦੌਰਾਨ ਉਨਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨਾਂ ਦੀਆਂ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਪਿਆ। ਡਾਕਟਰਾਂ ਨੇ ਉਨਾਂ ਨੂੰ ਦੱਸਿਆ ਹੈ ਕਿ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਨਾਲ ਉਨਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵੱਲੋਂ ਸ. ਸਿੱਧੂ ਨੂੰ ਨੂੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨਾਂ ਲਈ ਹਾਨੀਕਾਰਕ ਹੈ। ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ ‘ਤੇ ਗਏ ਹਨ। ਉਨਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

Listen Live

Subscription Radio Punjab Today

Our Facebook

Social Counter

  • 9648 posts
  • 0 comments
  • 0 fans

Log In