Menu

ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ-ਐਸ.ਐਸ.ਪੀ ਬਠਿੰਡਾ

ਬਠਿੰਡਾ – ਸੂਬਾ ਸਰਕਾਰ ਵਲੋਂ ਵਿੱਢੀ ਗਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਪਿਛਲੇ ਕਈ ਮਹੀਨਿਆਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਰਾਹੀਂ ਆਮ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸ ਤਹਿਤ ਨਸ਼ਿਆਂ ‘ਤੇ ਕਾਬੂ ਪਾਉਣ ਲਈ ਜ਼ਿਲੇ ਵਿੱਚ 215 ਦੇ ਲਗਭਗ ਸੈਮੀਨਰ, ਨੁਕੜ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਗਈਆਂ। ਆਮ ਲੋਕਾਂ ਵਲੋਂ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉਪਰ ਸਿਕੰਜਾ ਕਸਦੇ ਹੋੋਏ ਚਾਲੂ ਵਰੇ ਦੌਰਾਨ ਪਹਿਲੀ ਜਨਵਰੀ ਤੋਂ 30 ਮਈ 2019 ਤੱਕ ਐਨ.ਡੀ.ਪੀ.ਐਸ ਐਕਟ ਤਹਿਤ 227 ਮੁਕੱਦਮੇ ਦਰਜ ਕੀਤੇ ਗਏ ਹਨ। ਦਰਜ ਮਾਮਲਿਆਂ ਵਿੱਚ ਸ਼ਾਮਲ 335 ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਜਿਨਾਂ ਕੋਲੋਂ ਵੱਖ-ਵੱਖ ਨਸ਼ਿਆਂ ਦੀ ਖੇਪ ਜਿਸ ਵਿੱਚ 2 ਕਿਲੋ 940 ਗ੍ਰਾਮ ਹੈਰੋਇਨ, 8 ਗ੍ਰਾਮ ਸਮੈਕ, 24 ਕਿਲੋ 200 ਗ੍ਰਾਮ, 4 ਕਿਲੋ 200 ਗ੍ਰਾਮ ਚਰਸ, 665 ਕਿਲੋ 60 ਗ੍ਰਾਮ ਭੁੱਕੀ (ਚੂਰਾ ਪੋਸਤ), 16 ਕਿਲੋ 400 ਗ੍ਰਾਮ ਗਾਂਜਾ, 55 ਗ੍ਰਾਮ ਸਿੰਥੈਟਿਕ ਪਾਊਡਰ, 403820 ਨਸ਼ੀਲੇ ਕੈਪਸੂਲ ਅਤੇ 674 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ।
ਜ਼ਿਲਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਹੋਰ ਵੀ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੇ ਗਏ ਡੈਪੋ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਵਿੱਚ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਦਿੰਦੇ ਰਹਿਣ ਤਾਂ ਜੋ ਉਨਾਂ ਦੇ ਮਨਸੂਬਿਆਂ ‘ਤੇ ਪਾਣੀ ਫੇਰਿਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁੱਕਤ ਕਰਕੇ ਸੂਬਾ ਸਰਕਾਰ ਵਲੋਂ ਮਿੱਥੇ ਗਈ ਟੀਚੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਣਾਇਆ ਜਾ ਸਕੇ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In