Menu

ਪਤੀ ਵੱਲੋਂ ਪਤਨੀ ਦਾ ਕਤਲ, 10 ਸਾਲ ਪਹਿਲਾਂ ਹੋਇਆ ਸੀ ਪ੍ਰੇਮ ਵਿਆਹ

 ਮੋਗਾ ਸ਼ਹਿਰ ਦੇ ਬੇਦੀ ਨਗਰ ‘ਚ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਦਿਨ ਦਿਹਾੜੇ ਤੇਜ਼ਧਾਰ ਚਾਕੂ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ, ਸੰਜੇ ਕੁਮਾਰ ਉਰਫ਼ ਸੰਜੂ ਆਪਣੀ ਪਤਨੀ (30) ਨਾਲ ਅਕਸਰ ਲੜਾਈ ਝਗੜਾ ਕਰਦਾ ਸੀ ਤੇ ਸ਼ਰਾਬ ਪੀਣ ਦਾ ਆਦਿ ਸੀ। ਬੀਤੀ ਰਾਤ ਵੀ ਉਸ ਨੇ ਸ਼ਰਾਬ ਦੇ ਨਸ਼ੇ ‘ਚ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਸੀ ਅਤੇ ਅੱਜ ਸਵੇਰੇ ਜਦ ਉਹ ਸਕੂਲ ‘ਚ ਬੱਚੇ ਛੱਡ ਕੇ ਵਾਪਸ ਪਰਤ ਰਹੀ ਸੀ ਤਾਂ ਸੰਜੂ ਨੇ ਰਸਤੇ ‘ਚ ਹੀ ਆਪਣੀ ਪਤਨੀ ਜੋਤੀ ‘ਤੇ ਚਾਕੂ ਨਾਲ ਗਲੇ ਅਤੇ ਸਿਰ ‘ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਦੌਰਾਨ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਲੜਕੀ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੰਜੂ 10 ਸਾਲ ਪਹਿਲਾਂ ਉਨ੍ਹਾਂ ਦੀ ਲੜਕੀ ਨੂੰ ਘਰੋਂ ਭਜਾ ਕੇ ਲੈ ਗਿਆ ਸੀ ਤੇ ਪ੍ਰੇਮ ਵਿਆਹ ਕਰ ਲਿਆ ਸੀ। ਪੁਲਿਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਫਿਲਹਾਲ ਮੁਲਜ਼ਮ ਫਰਾਰ ਹੈ ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In