Menu

ਪਾਕਿਸਤਾਨ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫ਼ਾ

ਇਸਲਾਮਾਬਾਦ – ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ ‘ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਮਰਾਨ ਖਾਨ ਨੇ ਅਸਦ ਉਮਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਊਰਜਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਜਿਸ ਤੋਂ ਅਸਦ ਨੇ ਇਨਕਾਰ ਕਰ ਦਿੱਤਾ ਅਤੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ।ਹਾਲਾਂਕਿ ਅਸਦ ਉਮਰ ਨੇ ਕਿਹਾ ਕਿ ਉਹ ਪਾਰਟੀ ‘ਚ ਬਣੇ ਰਹਿਣਗੇ। ਆਮ ਚੋਣਾਂ ਦੌਰਾਨ ਇਮਰਾਨ ਖ਼ਾਨ ਪੂਰੇ ਪਾਕਿਸਤਾਨ ‘ਚ ਅਸਦ ਉਮਰ ਨੂੰ ਨਾਲ ਲੈ ਕੇ ਘੁੰਮਦੇ ਸਨ ਅਤੇ ਲੋਕਾਂ ਨੂੰ ਦੱਸਦੇ ਸਨ ਕਿ ਇਹੀ ਉਹ ਵਿਅਕਤੀ ਹੈ, ਜੋ ਦੇਸ਼ ਦੀ ਆਰਥਿਕ ਹਾਲਤ ਨੂੰ ਸੁਧਾਰੇਗਾ। ਪਰ ਅਸਦ ਵਿੱਤ ਮੰਤਰੀ ਦੇ ਅਹੁਦੇ ‘ਤੇ 8 ਮਹੀਨੇ ਵੀ ਨਹੀਂ ਰਹਿ ਸਕੇ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In