Menu

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਰੁਣਾਚਲ ਪ੍ਰਦੇਸ਼ ਚ 4000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਈਟਾਨਗਰ – ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਸਿਲਸਿਲੇ ‘ਚ ਅੱਜ ਉਹ ਅਰੁਣਾਚਲ ਪ੍ਰਦੇਸ਼ ਪਹੁੰਚੇ, ਜਿੱਥੇ ਉਨ੍ਹਾਂ ਨੇ 4000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈਆਂ ਦਾ ਉਦਘਾਟਨ ਕੀਤਾ। ਮੋਦੀ ਨੇ ਈਟਾਨਗਰ ‘ਚ ਗ੍ਰੀਨਫੀਲਡ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਹਿਤ ਜ਼ਿਲ੍ਹੇ ‘ਚ ਇੱਕ ਰੈਟਰੋਫੇਟਿਡ ਹਵਾਈ ਅੱਡੇ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਅਰੁਣਾਚਲ ਪ੍ਰਦੇਸ਼ ‘ਚ ਇਕੱਠਿਆਂ ਦੋ ਹਵਾਈ ਅੱਡਿਆਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਬਜਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਰ ਬਜਟ ‘ਚ ‘ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਹਰ ਉਸ ਕਿਸਾਨ ਪਰਿਵਾਰ ਨੂੰ, ਜਿਸ ਦੇ ਕੋਲ 5 ਏਕੜ ਜਾਂ ਉਸ ਤੋਂ ਘੱਟ ਜ਼ਮੀਨ ਹੈ, 6 ਹਜ਼ਾਰ ਰੁਪਏ ਕੇਂਦਰ ਸਰਕਾਰ ਸਿੱਧੇ ਉਸ ਦੇ ਖ਼ਾਤੇ ‘ਚ ਦੇਵੇਗੀ।  ਉਨ੍ਹਾਂ ਅੱਗੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਲਈ ਇਹ ਹੋਰ ਵੀ ਅਹਿਮ ਮੌਕਾ ਹੈ, ਕਿਉਂਕਿ ਆਜ਼ਾਦੀ ਦੇ ਇੰਨੇ ਸਾਲਾਂ ਤੱਕ ਇੱਥੇ ਇੱਕ ਵੀ ਅਜਿਹਾ ਹਵਾਈ ਅੱਡਾ ਨਹੀਂ ਸੀ, ਜਿੱਥੇ ਨਿਯਮਿਤ ਰੂਪ ਨਾਲ ਵੱਡੇ ਯਾਤਰੀ ਜਹਾਜ਼ ਉਤਰ ਸਕਣ। ਉਨ੍ਹਾਂ ਕਿਹਾ ਕਿ ਰੇਲ-ਰੋਡ ਦਾ ਉਦਘਾਟਨ ਹੋ ਚੁੱਕਾ ਹੈ, ਜਿਸ ਦਾ ਲੋਕਾਂ ਨੂੰ ਫ਼ਾਇਦਾ ਹੋਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਨਾਲ ਹੀ ਇਹ ਵੀ ਕਿਹਾ ਕਿ ਉਹ ਵਾਰ-ਵਾਰ ਇਹੀ ਕਹਿੰਦੇ ਆ ਰਹੇ ਹਨ ਕਿ ‘ਨਿਊ ਇੰਡੀਆ’ ਉਦੋਂ ਹੀ ਆਪਣੀ ਪੂਰੀ ਸ਼ਕਤੀ ਨਾਲ ਵਿਕਸਿਤ ਹੋ ਸਕੇਗਾ, ਜਦੋਂ ਪੂਰਬੀ ਭਾਰਤ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In