Menu

ਪੰਜਾਬ ਖੇਤ ਮਜ਼ਦੂਰ ਯੂਨੀਅਨ ਮੰਗਾਂ ਦੀ ਪੂਰਤੀ ਲਈ ਤਹਿਸੀਲ ਦਫਤਰਾਂ ਅੱਗੇ ਦੇਵੇਗੀ ਧਰਨਾ

ਬਠਿੰਡਾ- ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ’ਚ ਪਲਾਟਾਂ, ਰੁਜ਼ਗਾਰ , ਕਰਜਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਮੰਗਾਂ ਦੀ ਪੂਰਤੀ ਲਈ 1 ਤੋਂ 8 ਅਗਸਤ ਤੱਕ ਬੀ ਡੀ ਪੀ ਓ ਤਹਿਸੀਲ ਦਫਤਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ। ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕੈਪਟਨ ਸਰਕਾਰ ਵੱਲੋਂ  ਚੋਣਾਂ ਸਮੇਂ ਮਜ਼ਦੂਰਾਂ ਨਾਲ ਕੀਤੇ ਵਾਅਦੇ ਲਾਗੂ ਨਾ ਕੀਤੇ ਜਾਣ ’ਤੇ ਤਿੱਖੀ ਨੁਕਤਾਚੀਨੀ ਕਰਦਿਆਂ ਮੋਦੀ ਸਰਕਾਰ ਦੇ ਪਲੇਠੇ ਬਜਟ ’ਚ ਹੀ ਮਨਰੇਗਾ ਦਾ ਬਜਟ ਘਟਾਉਣ ਅਤੇ ਸਰਕਾਰੀ ਅਦਾਰਿਆਂ ਨੂੰ ਵੇਚਣ ਲਈ ਰਾਹ ਪੱਧਰ ਕਰਨ ਦੇ ਕਦਮਾਂ ਦੀ ਵੀ ਨਿਖੇਧੀ ਕੀਤੀ। ਉਨਾਂ ਦੱਸਿਆ ਕਿ ਮਜ਼ਦੂਰਾਂ ਲਈ ਕੱਟੇ ਪਲਾਟਾਂ ਦਾ ਕਬਜਾ, ਬੇਘਰੇ ਅਤੇ ਲੋੜਵੰਦ ਨੂੰ ਪਲਾਟ ਅਲਾਟ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਦਲਿਤਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ ਦੀ ਗਰੰਟੀ, ਪੰਚਾਇਤੀ ਜ਼ਮੀਨ ਹਾਸਲ ਕਰਨ ਲਈ ਸੰਘਰਸ਼ ਕਰਦੇ ਮਜ਼ਦੂਰਾਂ ’ਤੇ ਜਬਰ ਬੰਦ ਕਰਨ, ਮਨਰੇਗਾ ਦਾ ਬਕਾਇਆ ਦੇਣ, ਖੁਦਕਸ਼ੀ ਪੀੜਤਾਂ ਨੂੰ ਮੁਆਵਜਾ ਅਤੇ ਨੌਕਰੀ ਦੇਣ, ਦਲਿਤ ਵਿਦਿਆਰਥੀਆਂ ਦੇ ਵਜੀਫੇ ਜਾਰੀ ਕਰਨ, ਨਸ਼ਿਆਂ ਦੇ ਵੱਡੇ ਸੌਦਾਗਰਾਂ ਅਤੇ ਉਨਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਨੱਥ ਪਾ ਕੇ ਨਸ਼ਿਆਂ ਦਾ ਖਾਤਮਾ ਕਰਨ ਆਦਿ ਮੰਗਾਂ ਨੂੰ ਲੈ ਕੇ ਧਰਨਾ ਦਿੰਤਾ ਜਾਵੇਗਾ, ਜਿਸਦੀ ਸਫਲਤਾ ਲਈ ਪਿੰਡਾਂ ’ਚ ਮੀਟਿੰਗਾਂ ਰੈਲੀਆਂ ਅਤੇ ਮਾਰਚ ਰਾਹੀਂ ਕਾਂਗਰਸ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਲਾਮਵੰਦੀ ਕੀਤੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਹਰਮੇਸ ਸਿੰਘ ਮਾਲੜੀ, ਮੇਜਰ ਸਿੰਘ ਕਾਲੇਕੇ, ਬਲਵੰਤ ਸਿੰਘ ਬਾਘਾ ਪੁਰਾਣਾ, ਗੁਰਪਾਲ ਸਿੰਘ ਨੰਗਲ ਆਦਿ ਮੌਜ਼ੂਦ ਸਨ

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In