Menu

ਪੰਜਾਬ ਸਰਕਾਰ ਵੱਲੋਂ ਨਵਿਆਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਚੰਡੀਗੜ੍ਹ – ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ ‘ਤੇ ਸਹੀ ਪਾਈ ਹੈ। ਇਸ ਦੇ ਵਾਸਤੇ ਅਮਰੀਕਾ ਦੀ ਹਨੀਵੈਲ ਵੱਲੋਂ ਤਕਨੋਲੌਜੀ ਮੁਹੱਈਆ ਕਰਵਾਈ ਜਾਵੇਗੀ।
ਵਿਰਗੋ ਝੋਨੇ ਦੀ ਪਰਾਲੀ ਤੋਂ ਬਾਇਓ ਫਿਊਲ ਬਨਾਉਣ ਲਈ ਇਹ ਤਕਨੋਲੌਜੀ ਵਰਤਣ ਵਾਸਤੇ ਰੈਪਿਡ ਥਰਮਲ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰੇਗੀ। ਇਹ 150 ਸਿੱਧੀਆਂ ਤੇ 500 ਅਸਿੱਧੀਆਂ ਨੌਕਰੀਆਂ ਮੁਹੱਈਆ ਕਰਵਾਏਗੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਵਿੱਚ ਅਮਰੀਕਾ ਦੇ ਰਾਜ ਦੂਤ ਕੇਂਨਥ ਆਈ ਜਸਟਿਰ ਦੀ ਹਾਜ਼ਰੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਅਮਰੀਕਾ ਵਿਚਕਾਰ ਨਿਵੇਸ਼, ਤਕਨੋਲੌਜੀ ਆਦਿ ਦੇ ਰੂਪ ਵਿੱਚ ਭਵਿਖੀ ਸਹਿਯੋਗ ਦੇ ਵਾਸਤੇ ਰਾਹ ਤਿਆਰ ਕਰੇਗਾ। ਇਸ ਮੌਕੇ ਵਿਰਗੋ ਦੇ ਐਮ ਡੀ ਕਾਨਵ ਮੋਂਗਾ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪਰਾਲੀ ਸਾੜਨ ਕਾਰਨ ਵਾਤਾਵਨਣ ਨੂੰ ਹੋਣ ਵਾਲੇ ਨੁਕਸਾਨ ‘ਤੇ ਰੋਕ ਲਾਉਣ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕਰੇਗਾ ਕਿਉਂਕਿ ਬਾਇਓ-ਫਿਊਲ ਤਿਆਰ ਕਰਨ ਦੇ ਵਾਸਤੇ ਖੇਤੀ ਰਹਿੰਦ-ਖੂੰਹਦ ਦੀ ਜ਼ਰੂਰਤ ਪਵੇਗੀ ਅਤੇ ਕਿਸਾਨਾਂ ਨੂੰ ਪਰਾਲੀ ਰਾਹੀਂ ਵਾਧੂ ਆਮਦਨ ਹੋਵੇਗੀ।
ਅਮਰੀਕਾ ਦੇ ਰਾਜਦੂਤ ਕੈਂਨਥ ਆਈ ਜਸਟਿਰ ਨੇ ਕਿਹਾ ਕਿ ਜਦੋਂ ਕੰਪਨੀਆਂ ਅਤੇ ਸਰਕਾਰਾਂ ਇਕੱਠੇ ਹੋਣ ਲਈ ਉਤਸੁਕ ਹੁੰਦੀਆਂ ਹਨ, ਸਰੋਤ ਤੇ ਮੁਹਾਰਤ ਸਾਂਝਾ ਕਰਦੀਆਂ ਹਨ ਅਤੇ ਨਵੀਂ ਪਹੁੰਚ ਨੂੰ ਵਿਕਸਤ ਕਰਦੀਆਂ ਹਨ ਤਾਂ ਇਸ ਨਾਲ ਸਮਾਜ ਨੂੰ ਲਾਭ ਹੁੰਦਾ ਹੈ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਲਾਹਕਾਰ ਇਨਵੈਸਟਮੈਂਟ ਪ੍ਰਮੋਸ਼ਨ ਮੇਜਰ ਬੀ.ਐਸ. ਕੋਹਲੀ, ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਵਿਨੀ ਮਹਾਜਨ, ਪੰਜਾਬ  ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ ਰਜਤ ਅਗਰਵਾਲ ਅਤੇ ਵਿਰਗੋ ਕਾਰਪੋਰੇਸਨ  ਅਤੇ ਹਨੀਵੈਲ ਦੇ ਨੁਮਾਇੰਦੇ ਕੰਵਲ ਮੋਂਗਾ, ਮਾਈਕ ਬੰਨਚ, ਕਰਨਲ ਚੰਨਾ ਅਤੇ ਧਰਮੇਸ਼ ਮਹਾਜਨ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In