Menu

ਪੰਜਾਬ ਸਰਕਾਰ ਵੱਲੋਂ ਬੱਸ ਸਵਾਰੀਆਂ ਨੂੰ ਵੱਡੀ ਰਾਹਤ, ਘਟਿਆ ਬੱਸ ਕਿਰਾਇਆ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਨੂੰ ਵੱਡੀ ਰਾਹਤ ਦਿੰਦਿਆਂ ਬੱਸ ਕਿਰਾਇਆ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਤੱਕ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆ ਸੂਬੇ ਦੀ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਾਧਾਰਣ ਬੱਸ ਤੋਂ ਵੋਲਵੋ ਬੱਸ ਤੱਕ 8 ਪੈਸੇ ਪ੍ਰਤੀ ਕਿਲੋਮੀਟਰ ਤੋਂ ਲੈ ਕੇ 16 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਘਟਾਇਆ ਗਿਆ ਜਿਸ ਸੰਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਧਾਰਣ ਬੱਸ ਦਾ ਕਿਰਾਇਆ ਪ੍ਰਤੀ ਸਵਾਰੀ 8 ਪੈਸੇ ਘਟਾਉਂਦਿਆ 117 ਪੈਸੇ ਤੋਂ 109 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਧਾਰਣ ਐਚ.ਵੀ.ਏ.ਸੀ. ਬੱਸ ਦਾ ਕਿਰਾਇਆ 9.60 ਪੈਸੇ ਘਟਾਉਂਦਿਆ 140.40 ਪੈਸੇ ਤੋਂ 130.80 ਪੈਸੇ ਪ੍ਰਤੀ ਕਿਲੋਮੀਟਰ, ਇੰਟੈਗਰਲ ਕੋਚ ਦਾ ਕਿਰਾਇਆ 14.40 ਪੈਸੇ ਘਟਾਉਂਦਿਆ 210.60 ਪੈਸੇ ਤੋਂ 196.20 ਪੈਸੇ ਪ੍ਰਤੀ ਕਿਲੋਮੀਟਰ ਅਤੇ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 16 ਪੈਸੇ ਘਟਾਉਂਦਿਆ 234 ਪੈਸੇ ਤੋਂ 218 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।

Listen Live

Subscription Radio Punjab Today

Our Facebook

Social Counter

  • 11763 posts
  • 0 comments
  • 0 fans

Log In