Menu

ਪੱਤਰਕਾਰ ਛਤਰਪਤੀ ਕਤਲ ਕੇਸ: ਡੇਰਾ ਮੁਖੀ ਦੋਸ਼ੀ ਕਰਾਰ,17 ਜਨਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਪੰਚਕੂਲਾ – ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਸਨ।ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ‘ਤੇ 7 ਸਾਲ ਬਾਅਦ ਅੱਜ ਰਾਮ ਰਹੀਮ ਸਮੇਤ ਚਾਰ ਜਾਣਿਆ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਇਸ ਸੰਬੰਧੀ ਅਦਾਲਤ ਵੱਲੋਂ 17 ਜਨਵਰੀ ਨੂੰ ਸਜਾ ਸੁਣਾਈ ਜਾਵੇਗੀ।ਇਹ ਫ਼ੈਸਲਾ ਵੀ ਰਾਮ ਰਹੀਮ ਨੂੰ ਰੇਪ ਕੇਸ ਵਿਚ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਵੱਲੋਂ ਸੁਣਾਇਆ ਗਿਆ ਹੈ।ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਸਨ।ਇਸ ਦੇ ਨਾਲ ਹੀ ਇਸ ਹੱਤਿਆ ਕਾਂਡ ਨਾਲ ਜੁੜੇ ਬਾਕੀ ਦੋਸ਼ੀ ਕਿਸ਼ਨ ਲਾਲ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਗਵਾਹ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਵੀ ਸੀਬੀਆਈ ਅਦਾਲਤ ‘ਚ ਮੌਜੂਦ ਸਨ।ਜਿਥੇ ਪੰਚਕੂਲਾ ਦੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ‘ਚ ਰਾਮ ਰਹੀਮ ਸਮੇਤ ਕਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਧਾਰਾ 302 ਅਤੇ 120 ਬੀ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।ਇਸ ਮਾਮਲੇ ਵਿੱਚ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਇਨ੍ਹਾਂ ਚਾਰੇ ਦੋਸ਼ੀਆਂ ਖਿਲਾਫ਼ 17 ਜਨਵਰੀ ਨੂੰ ਸਜ਼ਾ ਸੁਣਾਵੇਗੀ।ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਕਿਉਂਕਿ ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ।ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਗਈ ਹੈ।ਇਸ ਦੇ ਲਈ ਡੇਰਾ ਸਿਰਸਾ ਹੈੱਡਕੁਆਰਟਰ ਦੇ ਆਲੇ ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।ਜੋ ਵੀ ਵਿਅਕਤੀ ਡੇਰੇ ਦੇ ਅੰਦਰ ਜਾਂ ਬਾਹਰ ਜਾ ਰਿਹਾ ਹੈ, ਉਸ ਦੇ ਉਪਰ ਨਜ਼ਰ ਰੱਖੀ ਜਾ ਰਹੀ ਸੀ।ਇਸ ਕਰਕੇ ਦੋਹਾਂ ਸੂਬਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਸੀ।ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਦੋਹੇਂ ਸ਼ਹਿਰ ਸੰਵੇਦਨਸ਼ੀਲ ਸਨ ,ਇਸ ਕਰਕੇ ਇਸ ਲਈ ਸਿਰਸਾ ਅਤੇ ਪੰਚਕੁਲਾ ਵਿੱਚ ਧਾਰਾ 144 ਲਗਾਈ ਗਈ ਸੀ।ਜ਼ਿਕਰਯੋਗ ਹੈ ਕਿ 2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In