Menu

ਫਰਾਂਸ ‘ਚ ਹੋਇਆ ਜ਼ਬਰਦਸਤ ਧਮਾਕਾ, ਕਈ ਲੋਕ ਜ਼ਖ਼ਮੀ

ਪੈਰਿਸ – ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਅੱਜ ਇੱਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ ਕਈ ਲੋਕ ਜ਼ਖ਼ਮੀ ਹੋਏ ਹਨ। ਪੈਰਿਸ ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ 9 ਵਜੇ ਕੇਂਦਰੀ ਪੈਰਿਸ ‘ਚ ਸਥਿਤ ਇੱਕ ਬੇਕਰੀ ‘ਤੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਆਲੇ-ਦੁਆਲੇ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਦਾ ਕੱਚ ਟੁੱਟ ਗਿਆ। ਪੁਲਿਸ ਨੇ ਇਹ ਖ਼ਦਸ਼ਾ ਪ੍ਰਗਟਾਇਆ ਹੈ ਕਿ ਇਹ ਧਮਾਕਾ ਗੈਸ ਦੇ ਲੀਕ ਹੋਣ ਕਾਰਨ ਹੋਇਆ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In