Menu

ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ

ਪਿੰਡ ਠੱਠਗੜ ਵਿਖੇ ਬਿਜਲੀ ਦੀ ਚੋਰੀ ਰੋਕਣ ਲਈ ਚੈਕਿੰਗ ਕਰਨ ਗਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁਲਾਜ਼ਮਾਂ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਫੜ ਕੇ ਡੇਢ ਘੰਟਾ ਬੰਦੀ ਬਣਾਈ ਰੱਖਿਆ ਜਿਨ੍ਹਾਂ ਨੂੰ ਉਪ ਮੰਡਲ ਅਫ਼ਸਰ ਝਬਾਲ ਜਤਿੰਦਰ ਕੁਮਾਰ ਨੇ ਛੁਡਵਾਇਆ। ਇਸ ਸਬੰਧੀ ਉਪ ਮੰਡਲ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪਿੰਡਾਂ ਵਿਚ ਬਿਜਲੀ ਦੀ ਚੋਰੀ ਰੋਕਣ ਲਈ ਬੋਰਡ ਦੀਆਂ ਹਦਾਇਤਾਂ ਅਨੁਸਾਰ ਜੇ.ਈ. ਜਗਤਾਰ ਸਿੰਘ ਅਗਵਾਈ ਹੇਠ ਬਿਜਲੀ ਕਰਮਚਾਰੀ ਪਿੰਡ ਠੱਠਗੜ ਵਿਖੇ ਚੈਕਿੰਗ ਕਰਨ ਗਏ, ਜਦ ਉਹ ਚੈਕਿੰਗ ਕਰਦੇ ਹੋਏ ਗੁਰਦਿਆਲ ਸਿੰਘ ਦੇ ਫਾਰਮ ਹਾਊਸ ‘ਤੇ ਪੁੱਜੇ ਤਾਂ ਉੱਥੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਜੇ.ਈ. ਸਮੇਤ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ। ਪਤਾ ਲੱਗਣ ਤੇ ਉਨ੍ਹਾਂ ਨੇ ਮੌਕੇ ‘ਤੇ ਪੁੱਜ ਕੇ ਮੁਲਾਜ਼ਮਾਂ ਨੂੰ ਛੁਡਵਾਇਆ ਜਦ ਕਿ ਕਿਸਾਨਾਂ ਨੇ ਮੁਲਾਜ਼ਮਾਂ ਦੀ ਚਲਾਨ ਬੁੱਕ (ਐੱਲ.ਸੀ.ਆਰ.) ਵੀ ਆਪਣੇ ਕੋਲ ਰੱਖ ਲਈ। ਇਸ ਸਬੰਧੀ ਮੁਲਾਜ਼ਮ ਆਗੂਆਂ ਨੇ ਥਾਣਾ ਝਬਾਲ ਵਿਖੇ ਦਰਖਾਸਤ ਦੇ ਕੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਮੂਹ ਮੁਲਾਜ਼ਮ ਅਮਲਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਸਬੰਧੀ ਕਿਸਾਨ ਆਗੂਆਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੇ ਬਿਜਲੀ ਮੁਲਾਜ਼ਮਾਂ ਤੇ ਚੈਕਿੰਗ ਦੇ ਬਹਾਨੇ ਲੋਕਾਂ ਕੋਲੋਂ ਪੈਸੇ ਵਸੂਲਣ ਦਾ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਕੋਲ ਬਿਜਲੀ ਅਧਿਕਾਰੀਆਂ ਦੀ ਕੋਈ ਚਲਾਨ ਬੁੱਕ ਨਹੀਂ ਹੈ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In