Menu

ਬੈਂਸ ਨੂੰ ਵੱਡਾ ਝਟਕਾ,ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸਮੇਤ 6 ਜ਼ਿਲ੍ਹਾ ਪ੍ਰਧਾਨਾਂ ਨੇ ਦਿੱਤੇ ਅਸਤੀਫ਼ੇ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਬਾਅਦ ਦੁਪਹਿਰ ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ।  ਗਰੇਵਾਲ ਦੇ ਨਾਲ ਪੰਜਾਬ ਦੇ 6 ਜ਼ਿਲ੍ਹਾ ਪ੍ਰਧਾਨਾਂ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ।ਅਸਤੀਫ਼ਾ ਦੇਣ ਵਾਲੇ 6 ਜ਼ਿਲ੍ਹਾ ਪ੍ਰਧਾਨ ਹਨ- ਤਰਨਤਾਰਨ ਤੋਂ ਅੰਗਰੇਜ ਸਿੰਘ ਲਾਡੀ, ਕਪੂਰਥਲਾ ਤੋਂ ਅਮਨਦੀਪ ਸਿੰਘ ਸਹੋਤਾ, ਜਲੰਧਰ ਤੋਂ ਇਕਬਾਲ ਸਿੰਘ, ਹੁਸ਼ਿਆਰਪੁਰ ਤੋਂ ਸੁਖਵਿੰਦਰ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਹਰਜਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਦਮਨਜੀਤ ਸਿੰਘ ਗਰੇਵਾਲ।ਅਸਤੀਫ਼ਾ ਦੇਣ ਮਗਰੋਂ ਗਰੇਵਾਲ ਨੇ ਦੋਸ਼ ਲਾਇਆ ਕਿ ਸਿਮਰਜੀਤ ਸਿੰਘ ਬੈਂਸ ਦੇ ਅੜੀਅਲ ਰਵੱਈਏ ਤੋਂ ਤੰਗ ਆ ਚੁੱਕੇ ਹਨ, ਜਿਸ ਕਰਕੇ ਉਹ ਅਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਉਨ੍ਹਾਂ ਨੇ ਪੰਜਾਬ ਲਈ ਕੰਮ ਕੀਤਾ ਹੈ, ਉਸ ਦੀ ਕਦੇ ਕੋਈ ਕਦਰ ਨਹੀਂ ਕੀਤੀ ਗਈ, ਸਗੋਂ ਢਾਂਚਾ ਭੰਗ ਕਰਕੇ ਉਨ੍ਹਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ, ਜਿਸ ਤੋਂ ਉਹ ਨਾਰਾਜ਼ ਹਨ। ਜਿਸ ਕਾਰਨ ਸਿਮਰਜੀਤ ਬੈਂਸ ਦੀਆਂ ਤਾਨਾਸ਼ਾਹੀਆਂ ਨੂੰ ਨਕਾਰਦੇ ਹੋਏ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In