Menu

ਯੂਨਾਈਟਡ ਅਕਾਲੀ ਦਲ ਦੇ ਜਨਰਲ ਸਕੱਤਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਸਵ: ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜਦੀਕੀ ਰਹੇ ਪਰਸ਼ੋਤਮ ਸਿੰਘ ਫੱਗੂਵਾਲ ਸੀਨੀਅਰ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਦਿੜ੍ਹਬਾ ਵਿਸ਼ੇਸ ਤੌਰ ਉੱਤੇ ਹਾਜਰ ਸਨ।

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਕਿਹਾ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ।

ਪਾਰਟੀ ਵਿੱਚ ਸ਼ਾਮਿਲ ਹੋਏ ਪਰਸ਼ੋਤਮ ਸਿੰਘ ਫੱਗੂਵਾਲ ਨੇ ਦੱਸਿਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਪਿੱਛਲੇ 2 ਸਾਲਾਂ ਦੇ ਕਾਰਜਕਾਲ ਅਤੇ ਕੇਵਲ ਸਿੰਘ ਢਿੱਲੋਂ ਦੇ ਅਕਸ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਪਾਰਟੀ ਅਤੇ ਕੇਵਲ ਸਿੰਘ ਢਿੱਲੋਂ ਦੀ ਕਾਮਯਾਬੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਵੱਡੀ ਲੀਡ ਨਾਲ ਜਿਤਾਉਣਗੇ ।

Listen Live

Subscription Radio Punjab Today

Our Facebook

Social Counter

  • 11479 posts
  • 0 comments
  • 0 fans

Log In