Menu

ਰਾਮ ਰਹੀਮ ‘ਤੇ ਫ਼ੈਸਲੇ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਹਾਂ ਸੂਬਿਆਂ ‘ਚ ਅਲਰਟ

ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ‘ਤੇ ਫੈਸਲਾ ਆਉਣ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਵਿੱਚ ਸੁਰੱਖਿਆ ਵਧਾਈ ਗਈ ਹੈ। ਦੋਹਾਂ ਸੂਬਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ,ਦੋਹੇਂ ਸ਼ਹਿਰ ਸੰਵੇਦਨਸ਼ੀਲ ਨੇ। ਸਿਰਸਾ ਵਿੱਚ ਧਾਰਾ 144 ਲਗਾਈ ਗਈ ਹੈ। ਇੱਥੇ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਡੇਰੇ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਨਾਕੇਬੰਦੀ ਕੀਤੀ ਗਈ ਹੈ।

ਸਿਰਸਾ ਵਿੱਚ ਹਰਿਆਣਾ ਪੁਲਿਸ ਦੀਆਂ 12 ਕੰਪਨੀਆਂ ਸੱਦੀਆਂ ਗਈਆਂ ਹਨ। ਉਧਰ ਪੰਜਾਬ ਦੇ ਬਠਿੰਡਾ ਵਿੱਚ ਪੈਂਦਾ ਸਲਾਬਤਪੁਰਾ ਵੀ ਸੰਵੇਦਨਸ਼ੀਲ ਹੈ। ਬਠਿੰਡਾ ਵਿੱਚ ਪੰਜਾਬ ਪੁਲਿਸ ਦੀਆਂ 15 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਕੱਲ੍ਹ ਯਾਨੀ 11 ਜਨਵਰੀ ਨੂੰ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਕੇਸ ਵਿੱਚ ਪੰਚਕੁਲਾ ਦੀ ਸੀਬੀਆਈ ਕੋਰਟ ਫ਼ੈਸਲਾ ਸੁਣਾ ਸਕਦੀ ਹੈ। ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ। ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In