Menu

ਰੋਹਤਕ ’ਚ ਸਿੱਧੂ ਦਾ ਵਿਰੋਧ, ਰੈਲੀ ’ਚ ਇਕ ਔਰਤ ਨੇ ਸਟੇਜ ’ਤੇ ਸੁੱਟੀ ਚੱਪਲ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਰੋਹਤਕ ਵਿਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਰੋਹਤਕ ਵਿਚ ਚੋਣ ਪ੍ਰਚਾਰ ਦੇ ਦੌਰਾਨ ਸਟੇਜ ’ਤੇ ਖੜ੍ਹੇ ਸਿੱਧੂ ਵੱਲ ਅਚਾਨਕ ਇਕ ਔਰਤ ਨੇ ਚੱਪਲ ਸੁੱਟ ਦਿਤੀ। ਇਸ ਤੋਂ ਇਲਾਵਾ ਕੁਝ ਲੋਕਾਂ ਨੇ ਕਾਲੇ ਝੰਡੇ ਵਿਖਾ ਕੇ ਵੀ ਸਿੱਧੂ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉੱਥੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਉਕਤ ਔਰਤ ਨੂੰ ਹਿਰਾਸਤ ਵਿਚ ਲਿਆ ਹੈ।ਇਸ ਘਟਨਾ ਤੋਂ  ਬਾਅਦ ਕਾਂਗਰਸ ਦੇ ਸਮਰਥਕਾਂ ਨੇ ਨਵਜੋਤ ਸਿੰਘ ਸਿੱਧੂ ਦੀ ਜਨਸਭਾ ਵਿਚ ਸੁਰੱਖਿਆ ਵਿਵਸਥਾ ’ਤੇ ਸਵਾਲ ਚੁੱਕੇ ਹਨ। ਰੋਹਤਕ ਦੇ ਗਾਂਧੀ ਕੈਂਪ ਵਿਚ ਹੋਈ ਇਸ ਘਟਨਾ ਤੋਂ ਬਾਅਦ ਕਾਂਗਰਸੀ ਨੇਤਾਵਾਂ ਨੇ ਪੁਲਿਸ ’ਤੇ ਲਾਪਰਵਾਹੀ ਵਰਤਣ ਦਾ ਇਲਜ਼ਾਮ ਲਗਾਇਆ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਇੱਥੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਦਪਿੰਦਰ ਸਿੰਘ ਹੁੱਡਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In