Menu

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਨਮ ਦਿਨ ਤੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 68 ਸਾਲ ਦੇ ਹੋ ਗਏ ਹਨ। ਉਹ ਅੱਜ ਆਪਣਾ 68ਵਾਂ ਜਨਮ ਦਿਨ ਮਨ੍ਹਾ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ।ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਵੀ ਰਾਜਨਾਥ ਸਿੰਘ ਨੂੰ ਸ਼ੁਭਕਾਮਨਾਵਾ ਦਿੱਤੀਆਂ।ਮੋਦੀ ਨੇ ਟਵਿੱਟਰ ‘ਤੇ ਆਪਣੇ ਵਧਾਈ ਸੰਦੇਸ਼ ‘ਚ ਲਿਖਿਆ,”ਨਿਮਰ ਅਤੇ ਮਿਹਨਤੀ ਨੇਤਾ ਅਤੇ ਕੇਂਦਰੀ ਮੰਤਰੀ ਮੰਡਲ ‘ਚ ਸੀਨੀਅਰ ਸਹਿਯੋਗੀ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀ ਹਾਰਦਿਕ ਵਧਾਈ। ਉਹ ਰੱਖਿਆ ਮੰਤਰੀ ਦੇ ਰੂਪ ‘ਚ ਦੇਸ਼ ਦੀ ਫੌਜ ਨੂੰ ਲਗਾਤਾਰ ਮਜ਼ਬੂਤ ਕਰਨ ‘ਚ ਜੁਟੇ ਹੋਏ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।”

ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕੀਤਾ,”ਦੇਸ਼ ਦੇ ਰੱਖਿਆ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਭਾਜਪਾ ਨੂੰ ਮਜ਼ਬੂਤ ਕਰਨ ‘ਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਹੈ। ਰਾਜਨਾਥ ਜੀ ਦੀ ਅਗਵਾਈ ‘ਚ ਸਾਡੀ ਫੌਜਾਂ ਨੂੰ ਹੋਰ ਜ਼ੋਰ ਮਿਲਿਆ ਹੈ। ਮੈਂ ਉਨ੍ਹਾਂ ਦੇ ਸਿਹਤਮੰਦ ਜੀਵਨ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।”

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In