ਲਖਨਊ – ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪ੍ਰਦੇਸ਼ ਦੀ ਯੋਗੀ ਅਦਿਤਿਆਨਾਥ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਲਾਹਾਬਾਦ (ਪ੍ਰਯਾਗਰਾਜ) ਨਹੀਂ ਜਾਣ ਦਿੱਤਾ ਜਾ ਰਿਹਾ ਤੇ ਲਖਨਊ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਦੇ ਸਾਲਾਨਾ ਸਮਾਗਮ ਨੂੰ ਲੈ ਕੇ ਤਣਾਅ ਹੈ। ਇਲਾਹਾਬਾਦ ਯੂਨੀਵਰਸਿਟੀ ਵਿਚ ਵਿਦਿਆਰਥੀ ਸੰਘ ਪ੍ਰਧਾਨ ਸਮਾਜਵਾਦੀ ਵਿਦਿਆਰਥੀ ਸਭਾ ਦਾ ਉਮੀਦਵਾਰ ਜਿੱਤਿਆ ਹੈ ਇਸ ਲਈ ਰਾਜ ਸਰਕਾਰ ਉਦਘਾਟਨ ਸਮਾਗਮ ਵਿਚ ਅਖਿਲੇਸ਼ ਯਾਦਵ ਨੂੰ ਸ਼ਾਮਿਲ ਨਹੀਂ ਹੋਣ ਦੇਣਾ ਚਾਹੁੰਦੀ ਹੈ, ਜਦਕਿ ਇਹ ਤਾਨਾਸ਼ਾਹੀ ਹੈ। ਅਖਿਲੇਸ਼ ਨੂੰ ਰੋਕੇ ਜਾਣ ਮਗਰੋਂ ਸਮਾਜਵਾਦੀ ਪਾਰਟੀ ਇਲਾਹਾਬਾਦ ਯੂਨੀਵਰਸਿਟੀ ‘ਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ। ਜਿਸ ਵਿਚ ਸੰਸਦ ਮੈਂਬਰ ਧਰਮਿੰਦਰ ਯਾਦਵ ਜ਼ਖਮੀ ਹੋ ਗਏ ਹਨ।