Menu

ਲੁਧਿਆਣਾ ‘ਚ ਲੁਟੇਰਿਆਂ ਨੇ ਬਜ਼ੁਰਗ ਤੋਂ ਲੁੱਟੇ ਲੱਖਾਂ ਰੁਪਏ

ਲੁਧਿਆਣਾ: ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਸੂਬੇ ਅੰਦਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਵੱਡੇ ਪੱਧਰ ‘ਤੇ ਅੰਜ਼ਾਮ ਦਿੱਤਾ ਜਾ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਗੜਬੜਾਉਂਦੀ ਨਜ਼ਰ ਆ ਰਹੀ ਹੈ।

ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੇ ਹਨ।ਅਜਿਹਾ ਹੀ ਇੱਕ ਤਾਜ਼ਾ ਮਾਮਲਾ ਲੁਧਿਆਣਾ ‘ਚ ਸਾਹਮਣੇ ਆਇਆ ਹੈ,ਜਿੱਥੇ ਗਿੱਲ ਚੌਕ ਦੇ ਨੇੜੇ ਓਵਰਲਾਕ ਰੋਡ ਸਥਿਤ ਪੀ.ਐਨ.ਬੀ ਬੈਂਕ ਸ਼ਾਖਾ ਦੇ ਬਾਹਰ ਦੋ ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਨ ਵਾਲੇ ਬਜੁਰਗ ਤੋਂ 4 ਲੱਖ 80 ਰੁਪਏ ਲੁੱਟ ਲਏ।ਸੂਤਰਾਂ ਅਨੁਸਾਰ ਲੁਟੇਰਿਆਂ ਨੇ ਉਸ ਸਮੇਂ ਵਾਰਦਾਤ ਨੂੰ ਅੰਜ਼ਾਮ ਦਿੱਤਾ,ਜਿਸ ਸਮੇਂ ਪੀੜਤ ਬੈਂਕ ਤੋਂ ਪੈਸੇ ਕਢਵਾ ਕੇ ਬਾਹਰ ਆ ਰਿਹਾ ਸੀ।ਪੀੜਤ ਨੇ ਇਸ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ।ਜਿਸ ਦੌਰਾਨ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।

Listen Live

Subscription Radio Punjab Today

Our Facebook

Social Counter

  • 10323 posts
  • 0 comments
  • 0 fans

Log In