Menu

ਲੁਧਿਆਣਾ ‘ਚ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ – ਲੁਧਿਆਣਾ ‘ਚ ਕਾਂਗਰਸੀ ਵਰਕਰਾਂ ਵਲੋਂ ਅੱਜ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਵਿਰੁੱਧ ਪਵੇਲੀਅਨ ਮਾਲ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚੱਲਦਿਆਂ ਸਿਨੇਮਾ ਮਾਲਕਾਂ ਵਲੋਂ ਫ਼ਿਲਮ ਦਾ ਸ਼ੋਅ ਰੋਕ ਦਿੱਤਾ ਗਿਆ। ਕੋਮਲ ਖੰਨਾ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਵਲੋਂ ਕਾਂਗਰਸੀਆਂ ਦੇ ਰੋਹ ਨੂੰ ਵੇਖਦਿਆਂ ਸਿਨੇਮਾ ਘਰਾਂ ਦੇ ਬਾਹਰ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ।

Listen Live

Subscription Radio Punjab Today

Our Facebook

Social Counter

  • 10058 posts
  • 0 comments
  • 0 fans

Log In