Menu

ਲੋਕ ਸਭਾ ‘ਚ ਜਲ੍ਹਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ – ਲੋਕ ਸਭਾ ਨੇ ਜਲ੍ਹਿਆਂਵਾਲਾ ਬਾਗ਼ ਕੌਮੀ ਸਮਾਰਕ ਬਿੱਲ 2018 ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ‘ਚ ਟਰੱਸਟੀ ਦੇ ਰੂਪ ‘ਚ ‘ਭਾਰਤੀ ਕੌਮੀ ਕਾਂਗਰਸ ਦੇ ਪ੍ਰਧਾਨ’ ਨੂੰ ਹਟਾਉਣ ਦਾ ਪ੍ਰਸਤਾਵ ਦਿੱਤਾ ਗਿਆ ਹੈ। ਬਿੱਲ ‘ਚ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਐਕਟ, 1951 ‘ਚ ਸੋਧ ਦੀ ਗੱਲ ਕਹੀ ਗਈ ਹੈ। ਸਦਨ ‘ਚ ਬਿੱਲ ‘ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਸਭਿਆਚਾਰਕ ਮੰਤਰੀ ਮਹੇਸ਼ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਜਿਸ ਤਰ੍ਹਾਂ ਦੇ ਭਾਰਤ ਦਾ ਸੁਪਨਾ ਸੁਤੰਤਰਤਾ ਸੈਨਾਨੀਆਂ ਨੇ ਦੇਖਿਆ ਸੀ, ਉਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜਲ੍ਹਿਆਂਵਾਲਾ ਬਾਗ਼ ਟਰੱਸਟ ਦੇ ਸੁਧਾਰ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Listen Live

Subscription Radio Punjab Today

Our Facebook

Social Counter

  • 10312 posts
  • 0 comments
  • 0 fans

Log In