Menu

ਵਰਜੀਨੀਆ ‘ਚ ਹੋਈ ਅੰਨ੍ਹੇਵਾਹ ਗੋਲੀਬਾਰੀ ‘ਚ 12 ਲੋਕਾਂ ਦੀ ਮੌਤ

ਅਮਰੀਕਾ ਦੇ ਵਰਜੀਨੀਆ ਸੂਬੇ ਦੇ ਵਰਜੀਨੀਆ ਬੀਚ ਸ਼ਹਿਰ ‘ਚ ਮਿਊਂਸੀਪਲ ਸੈਂਟਰ ਦੀ ਇਮਾਰਤ ‘ਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਏ ਹਨ ,ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।ਵਰਜੀਨੀਆ ਪੁਲਿਸ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਮਿਊਂਸੀਪਲ ਸੈਂਟਰ ਦੀ ਇਮਾਰਤ ‘ਚ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਦੁਪਹਿਰ ਨੂੰ ਉਸ ਵੇਲੇ ਵਾਪਰੀ, ਜਦੋਂ ਇੱਥੇ ਲੋਕ ਵਪਾਰਕ ਕੰਮ-ਕਾਜ ਲਈ ਇਕੱਠੇ ਹੋਏ ਸਨ।ਪੁਲਿਸ ਮੁਤਾਬਕ ਗੋਲੀਬਾਰੀ ਕਰਨ ਵਾਲਾ ਦੋਸ਼ੀ ਵੀ ਇੱਥੋਂ ਦਾ ਕਰਮਚਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੂੰ ਵੀ ਮਾਰ ਦਿੱਤਾ ਪਰ ਅਜੇ ਤੱਕ ਉਸ ਦੀ ਪਹਿਚਾਣ ਉਜਾਗਰ ਨਹੀਂ ਹੋ ਸਕੀ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In