Menu

ਸ਼ਿਲੌਂਗ ਵਸਦੇ ਸਿੱਖਾਂ ਦੇ ਉਜਾੜੇ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੇਘਾਲਿਆ ਸਰਕਾਰ ਤਲਬ

ਸ਼ਿਲੌਂਗ ‘ਚ ਸਿੱਖਾਂ ਦੇ ਉਜਾੜੇ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੇਘਾਲਿਆ ਸਰਕਾਰ ਨੂੰ ਤਲਬ ਕਰ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਮੇਘਾਲਿਆ ਸਰਕਾਰ ਨੂੰ ਅੱਜ (ਵੀਰਵਾਰ) ਨੂੰ ਬੈਠਕ ਲਈ ਬੁਲਾਇਆ ਹੈ। ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰੇਸਤੋਨ ਤੇਨਸੌਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਪੀ.ਐਸ. ਥਾਂਗਿਖ਼ਊ ਕੱਲ੍ਹ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਬੈਠਕ ‘ਚ ਸ਼ਿਰਕਤ ਕਰਨਗੇ। ਉਹ ਮੰਤਰਾਲੇ ਸਾਹਮਣੇ ਸਾਰੀ ਜਾਣਕਾਰੀ ਪੇਸ਼ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਚ.ਐਨ.ਐਲ.ਸੀ. ਨੇ ਬੀਤੇ ਦਿਨੀਂ ਪੰਜਾਬੀ ਲੇਨ ਦੇ ਵਸਨੀਕਾਂ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਕਤ ਕਾਰਵਾਈ ਕੀਤੀ ਹੈ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In