Menu

ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਸੰਬੰਧੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ ਉਨ੍ਹਾਂ ਦੀ ‘ਬ੍ਰਿਟਿਸ਼ ਨਾਗਰਿਕਤਾ’ ਕਾਰਨ ਲੋਕ ਸਭਾ ਚੋਣਾਂ ਲੜਨ ਲਈ ਅਯੋਗ ਐਲਾਨ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।ਪਟੀਸ਼ਨ ਨੂੰ ਖਾਰਜ ਕਰਦੇ ਹੋਏ ਚੀਫ ਜਸਟਿਸ ਰੰਜਨ ਗੋਗੋਈ ਨੇ ਟਿੱਪਣੀ ਕੀਤੀ ਕਿ ਕੋਈ ਕੰਪਨੀ ਕਿਸੇ ਫਾਰਮ ‘ਚ ਰਾਹੁਲ ਗਾਂਧੀ ਨੂੰ ਬ੍ਰਿਟਿਸ਼ ਨਾਗਰਿਕ ਦੇ ਤੌਰ ‘ਤੇ ਜ਼ਿਕਰ ਕਰਦੀ ਹੈ ਤਾਂ ਕੀ ਅਜਿਹਾ ਕਰਨ ਨਾਲ ਉਹ ਬ੍ਰਿਟਿਸ਼ ਨਾਗਰਿਕ ਹੋ ਗਏ।ਜ਼ਿਕਰਯੋਗ ਹੈ ਕਿ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਰਾਹੁਲ ਨੇ ਆਪਣੀ ਮਰਜ਼ੀ ਨਾਲ ਬ੍ਰਿਟਿਸ਼ ਨਾਗਰਿਕਤਾ ਹਾਸਲ ਕੀਤੀ ਸੀ, ਇਸ ਕਾਰਨ ਕੋਰਟ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਵੇ ਕਿ ਗਾਂਧੀ ਨੂੰ ਚੋਣ ਲੜਨ ਤੋਂ ਰੋਕਿਆ ਜਾਵੇ।

Listen Live

Subscription Radio Punjab Today

Our Facebook

Social Counter

  • 11456 posts
  • 0 comments
  • 0 fans

Log In