Menu

ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁੱਖੀ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੌਲੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।

ਇਥੇ ਇਹ ਦਸਣਯੋਗ ਹੈ ਕਿ ਗਵਰਨਰ ਪੰਜਾਬ ਸ਼੍ਰੀ ਵੀ. ਪੀ. ਸਿੰਘ ਬਦਨੌਰ ਨੇ ਬੁੱਧਵਾਰ ਨੂੰ  ਸ਼੍ਰੀ ਸੁਰੇਸ਼ ਅਰੋੜਾ ਅਤੇ ਸ਼੍ਰੀ ਅਸਿਤ ਜੌਲੀ ਨੂੰ ਸਹੁੰ ਚੁਕਾਈ ਗਈ ਸੀ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In