Menu

ਸੂਫੀ ਗਾਇਕ ਪਿਆਰੇ ਲਾਲ ਦਾ ਹੋਇਆ ਅੰਤਿਮ ਸੰਸਕਾਰ

ਅੰਮ੍ਰਿਤਸਰ – ਸੂਫੀ ਗਾਇਕ ਪਿਆਰੇ ਲਾਲ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ| ਇਸ ਮੌਕੇ ਸੇਜਲ ਅੱਖਾਂ ਨਾਲ ਲੋਕਾਂ ਨੇ ਆਪਣੇ ਹਰਮਨਪਿਆਰੇ ਸੂਫੀ ਗਾਇਕ ਨੂੰ ਅੰਤਿਮ ਵਿਦਾਇਗੀ ਦਿੱਤੀ|
ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਪਿਆਰੇ ਲਾਲ ਦੇ ਅਕਾਲ ਚਲਾਉਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਰਚਨਾਵਾਂ ਨੇ ਵਿਸ਼ਵ ਪੱਧਰ ਤੇ ਬਹੁਤ ਪ੍ਰਸਿੱਧੀ ਹਾਸਿਲ ਕੀਤੀ| ਉਨ੍ਹਾਂ ਦਾ ਕੰਮ ਲੋਕਾਂ ਨੂੰ ਸੂਫੀ ਸੰਗੀਤ ਪ੍ਰਤੀ ਖਿੱਚਣਾ ਜਾਰੀ ਰੱਖੇਗਾ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ|
ਨਵਜੋਤ ਸਿੰਘ ਸਿੱਧੂ ਵੱਲੋਂ ਪਿਆਰਾ ਲਾਲ ਵਡਾਲੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
– ਡਾ.ਸੁਰਜੀਤ ਪਾਤਰ ਨੇ ਵੀ ਦੁੱਖ ਪ੍ਰਗਟਾਉਂਦਿਆਂ ਕਲਾ ਖੇਤਰ ਲਈ ਵੱਡਾ ਘਾਟਾ ਦੱਸਿਆ
ਚੰਡੀਗਡ੍ਹ – ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਸੂਫੀ ਗਾਇਕ ਪਿਆਰਾ ਲਾਲ ਵਡਾਲੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਪਿਆਰਾ ਲਾਲ ਦੇ ਤੁਰ ਜਾਣ ਨਾਲ ਵਡਾਲੀ ਭਰਾਵਾਂ ਦੀ ਜੋੜੀ ਦਾ ਇਕ ਅਨਮੋਲ ਹੀਰਾ ਖੁੱਸ ਗਿਆ।
ਉਨ੍ਹਾਂ ਕਿਹਾ ਕਿ ਸੂਫੀਆਨਾ ਅਤੇ ਮਿਆਰੀ ਪੰਜਾਬੀ ਰਵਾਇਤੀ ਗਾਇਕੀ ਦਾ ਹਸਤਾਖਰ ਰਹੇ ਪਿਆਰਾ ਲਾਲ ਵਡਾਲੀ ਦੇ ਤੁਰ ਜਾਣ ਨਾਲ ਪਿਆ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਇਸ ਮੌਕੇ ਪਰਿਵਾਰ ਖਾਸ ਕਰ ਪਿਆਰਾ ਲਾਲ ਦੇ ਵੱਡੇ ਭਰਾ ਪੂਰਨ ਚੰਦ ਵਡਾਲੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਨਿੱਜੀ ਤੌਰ ‘ਤੇ ਉਹ ਖੁਦ ਨਾਲ ਖੜ੍ਹੇ ਹਨ। ਉਨ੍ਹਾਂ ਪਿਆਰਾ ਲਾਲ ਵਡਾਲੀ ਨਾਲ ਆਪਣੀ ਨਿੱਜੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਜਿੰਨੇ ਵਧੀਆ ਕਲਾਕਾਰ ਸਨ, ਉਨੇ ਹੀ ਵਧੀਆ ਇਨਸਾਨ ਅਤੇ ਹਸਮੁੱਖ ਸੁਭਾਅ ਦੇ ਮਾਲਕ ਸਨ। ਸ. ਸਿੱਧੂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਵੀ ਕੀਤੀ।
ਇਸੇ ਦੌਰਾਨ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਵੀ ਪਿਆਰਾ ਲਾਲ ਵਡਾਲੀ ਦੇ ਦੇਹਾਂਤ ‘ਤੇ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਕਲਾ ਤੇ ਸੱਭਿਆਚਾਰ ਖੇਤਰ ਲਈ ਵੱਡਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਪਿਆਰਾ ਲਾਲ ਨੇ ਆਪਣ ਵੱਡੇ ਭਰਾ ਪੂਰਨ ਚੰਦ ਨਾਲ ਮਿਲ ਕੇ ਸੂਫੀਆਨਾ ਪੰਜਾਬੀ ਗਾਇਕੀ ਨੂੰ ਨਵੀਆਂ ਸਿਖਰਾਂ ‘ਤੇ ਪਹੁੰਚਾਇਆ।

Listen Live

Subscription Radio Punjab Today

Our Facebook

Social Counter

  • 10904 posts
  • 0 comments
  • 0 fans

Log In