Menu

ਮੁੱਖ ਮੰਤਰੀ ਵੱਲੋਂ ਸੁਸ਼ਮਾ ਸਵਰਾਜ ਪਾਸੋਂ ਸਿੱਖਾਂ ਦੇ ਜਬਰੀ ਧਰਮ ਪਰਿਵਰਤਨ ਦਾ ਮਸਲਾ ਪਾਕਿਸਤਾਨ ਕੋਲ ਉਠਾਉਣ ਦੀ ਮੰਗ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਖ਼ੈਬਰ-ਪਖ਼ਤੂਨਖਵਾ ਸੂਬੇ ਵਿੱਚ ਸਿੱਖਾਂ ਦੇ ਇਸਲਾਮ ਧਰਮ ਵਿੱਚ ਜਬਰੀ ਪਰਿਵਰਤਨ ਦਾ ਮਾਮਲਾ ਪਾਕਿਸਤਾਨ ਅਥਾਰਟੀ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਖ਼ੈਬਰ-ਪਖ਼ਤੂਨਖਵਾ ਸੂਬੇ ਦੇ ਹੰਗੂ ਜ਼ਿਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਅਜਿਹੇ ਜਬਰੀ ਪਰਿਵਰਤਨ ਬਾਰੇ ਕੀਤੀ ਸ਼ਿਕਾਇਤ ਦੀਆਂ ਸਾਹਮਣੇ ਆਈਆਂ ਰਿਪੋਰਟਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਸਿੱਖਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ।ਸਿੱਖ ਭਾਈਚਾਰਾ ਜੋ ਇਸ ਇਲਾਕੇ ਵਿੱਚ ਇਕ ਸਦੀ ਤੋਂ ਵੀ ਵੱਧ ਸਮੇਂ ਤੋਂ ਰਹਿ ਰਿਹਾ ਹੈ, ਨੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧ ਵਿੱਚ ਅਧਿਕਾਰਤ ਤੌਰ ’ਤੇ ਸ਼ਿਕਾਇਤ ਵੀ ਕੀਤੀ ਹੈ ਜਿਸ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਖਾਸਕਰ ਉਸ ਵੇਲੇ ਜਦੋਂ ਇਕ ਸਰਕਾਰੀ ਅਧਿਕਾਰੀ ਵੱਲੋਂ ਹੀ ਜਬਰੀ ਪਰਿਵਰਤਨ ਕਰਵਾਉਣ ਦੀ ਕਥਿਤ ਅਗਵਾਈ ਕੀਤੀ ਜਾ ਰਹੀ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਨੀ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਅਜਿਹੀ ਮਾੜੀ ਪ੍ਰਵਿਰਤੀ ਦੇ ਖਾਤਮੇ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ,‘‘ਜਿੱਥੇ-ਜਿੱਥੇ ਵੀ ਸਿੱਖ ਰਹਿ ਰਹੇ ਹਨ, ਉਨਾਂ ਦੀ ਪਛਾਣ ਦੀ ਰਾਖੀ ਕਰਨਾ ਸਾਡਾ ਫਰਜ਼ ਬਣਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਇਸਲਾਮਾਬਾਦ ਵਿੱਚ ਉਚ ਪੱਧਰ ’ਤੇ ਇਸ ਮਾਮਲੇ ਦੀ ਪੈਰਵੀ ਕੀਤੀ ਜਾਵੇ ਤਾਂ ਕਿ ਇਸ ‘ਧਾਰਮਿਕ ਜਬਰ’ਦਾ ਫੌਰੀ ਅੰਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਧਾਰਮਿਕ ਆਜ਼ਾਦੀ ਹਰੇਕ ਮਨੁੱਖ ਦਾ ਅਧਿਕਾਰ ਹੈ ਅਤੇ ਮਨੁੱਖਤਾ ਦੇ ਵਡੇਰੇ ਹਿੱਤ ਵਿੱਚ ਹਰੇਕ ਮੁਲਕ ਵੱਲੋਂ ਇਸ ’ਤੇ ਪਹਿਰਾ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਸਲੇ ਵਿੱਚ ਸੁਸ਼ਮਾ ਸਵਰਾਜ ਦੀ ਦਖ਼ਲਅੰਦਾਜ਼ੀ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਬੁਨਿਆਦੀ ਅਧਿਕਾਰ ਦੀ ਸੁਰੱਖਿਆ ਕਰਨ ਵਿੱਚ ਸਹਾਈ ਹੋਵੇਗੀ।

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਆਰਪੀਐਨ…

ਨਵੀਂ ਦਿੱਲੀ , 25 ਜਨਵਰੀ – ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ…

ਮੁਫਤ ਐਲਾਨਾਂ ਵਾਲੀਆਂ ਪਾਰਟੀਆਂ ਤੇ…

ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ…

ਮੁੰਬਈ ‘ਚ 20 ਮੰਜ਼ਿਲਾ ਇਮਾਰਤ…

ਮੁੰਬਈ, 22 ਜਨਵਰੀ – ਮੁੰਬਈ ਦੇ ਤਾਰਦੇਓ …

 ਮੰਡਪ ਦੀ ਥਾਂ ਪੁੱਜਾ ਜੇਲ੍ਹ,…

ਨਵੀਂ ਦਿੱਲੀ, 20 ਜਨਵਰੀ –  ਵੈਲੇਨਟਾਈਨ ਡੇ …

Listen Live

Subscription Radio Punjab Today

Our Facebook

Social Counter

  • 23115 posts
  • 0 comments
  • 0 fans

ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਬੰਬ…

ਲਾਹੌਰ, 20 ਜਨਵਰੀ – ਪਾਕਿਸਤਾਨ  ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਲੋਕਾਂ…

ਪੱਪੀ ਭਦੌੜ ਦੇ ਗੀਤ ‘ਖ਼ਤਰਾ…

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ…

ਐਨ. ਕੇ. ਆਰ. ਐਸ. ਟਰੱਕਿੰਗ…

ਫਰਿਜਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)…

‘ਕੈਂਡੀਕ੍ਰਸ਼’ ਵੀਡੀਓ ਗੇਮ ਬਣਾਉਣ ਵਾਲੀ…

ਮਾਈਕ੍ਰੋਸਾਫਟ ਨੇ ‘ਕੈਂਡੀਕ੍ਰਸ਼’ ਵੀਡੀਓ ਗੇਮ ਨਿਰਮਾਤਾ ਐਕਟੀਵਿਜ਼ਨ…