Menu

ਭਾਰਤ ਨੇ ਕਸ਼ਮੀਰ ‘ਚ ਸੰਯੁਕਤ ਰਾਸ਼ਟਰ ਦੀ ਰਿਪੋਰਟ ਗਲਤ ਦੱਸ ਕੇ ਕੀਤਾ ਖਾਰਜ

ਨਵੀਂ ਦਿੱਲੀ— ਭਾਰਤ ਨੇ ਕਸ਼ਮੀਰ ‘ਤੇ ਸੰਯੁਕਤ ਰਾਸ਼ਟਰ ਦੀ ਉਸ ਰਿਪੋਰਟ ਨੂੰ ਖਾਰਜ ਕੀਤਾ ਹੈ, ਜਿਸ ‘ਚ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਦੋਸ਼ ਲਗਾਏ ਗਏ ਹਨ। ਭਾਰਤ ਨੇ ਸੰਯੁਕਤ ਰਾਸ਼ਟਰ ਦੀ ਇਸ ਰਿਪੋਰਟ ਨੂੰ ਗਲਤ ਅਤੇ ਖਾਸ ਨਜ਼ਰੀਏ ਤੋਂ ਪ੍ਰੇਰਿਤ ਦੱਸਿਆ ਹੈ। ਇਕ ਸਖ਼ਤ ਪ੍ਰਤੀਕਿਰਿਆ ‘ਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਇਹ ਰਿਪੋਰਟ ‘ਹੱਦ ਤੋਂ ਵਧ ਪੱਖਪਾਤ’ ਦਾ ਸਬੂਤ ਅਤੇ ਝੂਠੇ ਨੈਰੇਟਿਵ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਪੋਰਟ ਭਾਰਤ ਦੀ ਪ੍ਰਭੂਸੱਤਾ ਅਤੇ ਇਲਾਕੇ ਅਖੰਡਤਾ ਦਾ ਉਲੰਘਣ ਕਰਦੀ ਹੈ। ਵੀਰਵਾਰ ਨੂੰ ਪੇਸ਼ ਰਿਪੋਰਟ ‘ਚ ਸੰਯੁਕਤ ਰਾਸ਼ਟਰ ਨੇ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ, ਦੋਵਾਂ ‘ਚ ਹੀ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰ ਦਾ ਉਲੰਘਣ ਦੀ ਗੱਲ ਕੀਤੀ ਹੈ। ਯੂ.ਐੈੱਨ. ਨੇ ਇਨ੍ਹਾਂ ਮਨੁੱਖੀ ਅਧਿਕਾਰ ਉਲੰਘਣ ਦੀ ਅੰਤਰਰਾਸ਼ਟਰੀ ਜਾਂਚ ਦੀ ਮੰਗ ਕੀਤੀ ਹੈ।
ਵਿਦੇਸ਼ ਮੰਤਰਾਲੇ ਨੇ ਇਸ ਨੂੰ ਖਾਰਜ ਕਰਦੇ ਹੋਏ ਅਜਿਹੀ ਰਿਪੋਰਟ ਸਾਹਮਣੇ ਲਿਆਉਣ ਦੀ ਇੱਛਾ ‘ਤੇ ਸਵਾਲ ਖੜ੍ਹਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ ਹੈ ਕਿ ਇਹ ਰਿਪੋਰਟ ਕਾਫੀ ਹੱਦ ਤੱਕ ਅਸਪੱਸ਼ਟ ਜਾਣਕਾਰੀ ਦਾ ਇਕ ਚੁਣਵਾਂ ਸੰਗ੍ਰਹਿ ਹੈ। ਵਿਦੇਸ਼ ਮੰਤਰਾਲੇ ਨੇ ਇਕ ਵਾਰ ਸੰਯੁਕਤ ਰਾਸ਼ਟਰ ਸਮੇਤ ਪੂਰੀ ਜਾਣਕਾਰੀ ਨੂੰ ਯਾਦ ਦਿਵਾਇਆ ਹੈ ਕਿ ਪੂਰੇ ਦਾ ਪੂਰਾ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ ਅਤੇ ਪਾਕਿਸਤਾਨ ਨੇ ਭਾਰਤ ਦੇ ਇਕ ਹਿੱਸੇ ‘ਚ ਜ਼ਬਰਦਸਤੀ ਆਪਣਾ ਕਬਜ਼ਾ ਕਰਕੇ ਰੱਖਿਆ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans