Menu

ਦਿੱਲੀ ਗੁਰਦੁਆਰਾ ਕਮੇਟੀ ਨੂੰ ਮਿਲੇਗਾ ਨਵਾਂ ਪ੍ਰਧਾਨ

ਨਵੀਂ ਦਿੱਲੀ – DSGMC ਦੀ ਕਾਰਜਕਾਰਨੀ ਭੰਗ ਹੋਣ ਉਪਰੰਤ ਮਨਜੀਤ ਸਿੰਘ ਜੀ.ਕੇ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ, ਤੇ ਹੁਣ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਪ੍ਰਧਾਨਗੀ ਲਈ ਨਵੀਂ ਕਾਰਜਕਾਰਨੀ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ।

ਇਸੇ ਸਬੰਧ ‘ਚ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਦਿੱਲੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਜਨਰਲ ਇਜਲਾਸ ਮਿਤੀ 19-01-2019 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਦਿੱਲੀ ਕਮੇਟੀ ਦੇ ਦਫਤਰ, ਗੁਰੂ ਗੋਬਿੰਦ ਸਿੰਘ ਭਵਨ, ਗੁ: ਰਕਾਬ ਗੰਜ ਸਾਹਿਬ ਵਿਖੇ ਨਵੇਂ ਅਹੁਦੇਦਾਰ ਅਤੇ ਅੰਤ੍ਰਿਗ ਮੈਂਬਰਾਂ ਦੀ ਚੋਣ ਲਈ ਬੁਲਾਇਆ ਗਿਆ ਹੈ।

ਮਨਜਿੰਦਰ ਸਿੰਘ ਸਿਰਸਾ ਤੇ ਅਵਤਾਰ ਸਿੰਘ ਹਿੱਤ ਨੂੰ ਪ੍ਰਧਾਨਗੀ ਲਈ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਪਰ ਕਿਉਂਕਿ ਮਨਜਿੰਦਰ ਸਿਰਸਾ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕ ਮੰਨੇ ਜਾਂਦੇ ਹਨ ਤਾਂ ਸਿਰਸਾ ਦੇ ਹੱਥ DSGMC ਦੀ ਕਮਾਨ ਆਉਣ ਦੇ ਜ਼ਿਆਦਾ ਅਸਾਰ ਦਿਖਾਈ ਦੇ ਰਹੇ ਨੇ।

ਚੇਤੇ ਰਹੇ ਪਿਛਲੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਕਰੱਪਸ਼ਨ ਦੇ ਦੋਸ਼ ਲੱਗਣ ਅਤੇ ਸਿਰਸਾ ਅਤੇ ਜੀ ਕੇ ਵਿਚਕਾਰ ਚਲਦੀ ਖਿੱਚੋਤਾਣ ਦੇ ਸਿੱਟੇ ਵਜੋਂ ਜੀ ਕੇ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਗਿਆ ਸੀ ।

ਜ਼ਿਕਰਯੋਗ ਹੈ ਕਿ ਗੁਰਦੁਆਰਾ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਮਨਜੀਤ ਸਿੰਘ ਵਿਰੁੱਧ ਵਿੱਤੀ ਬੇਨਿਯਮੀਆਂ ਦੇ ਇਲਜ਼ਾਮ ਲਾਏ ਸਨ। ਅਦਾਲਤ ਨੇ ਪੁਲਿਸ ਨੂੰ ਜੀਕੇ ਖਿਲਾਫ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸੀ। ਇਸ ਪਿੱਛੋਂ ਡੀਐਸਜੀਐਮਸੀ ਦੀ ਕਾਰਜਕਾਰਨੀ ਕਮੇਟੀ ਭੰਗ ਹੋ ਗਈ ਸੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans