Menu

20 ਜਨਵਰੀ ਨੂੰ ਫ਼ੌਜ ਹੋ ਜਾਵੇਗੀ ਸਨਾਇਪਰ ਰਾਇਫਲਾਂ ਨਾਲ ਲੈਸ – ਆਰਮੀ ਚੀਫ਼

ਨਵੀਂ ਦਿੱਲੀ – ਸੀਮਾ ਪਾਰ ਤੋਂ ਭਾਰਤੀ ਸੈਨਿਕਾਂ ਉਤੇ ਸਨਾਇਪਰ ਰਾਇਫਲਾਂ ਨਾਲ ਹਮਲਿਆਂ ਤੋਂ ਬਾਅਦ ਹੁਣ ਭਾਰਤੀ ਫ਼ੌਜ ਵੀ ਅਪਣੇ ਸੈਨਿਕਾਂ ਨੂੰ ਸਨਾਇਪਰ ਰਾਇਫਲਾਂ ਨਾਲ ਲੈਸ ਕਰਨ ਜਾ ਰਹੀ ਹੈ। ਫ਼ੌਜ ਪ੍ਰਧਾਨ ਜਨਰਲ ਬਿਪਿਨ ਰਾਵਤ ਨੇ ਵੀਰਵਾਰ ਨੂੰ ਕਿਹਾ ਕਿ 20 ਜਨਵਰੀ ਨੂੰ ਭਾਰਤੀ ਫ਼ੌਜ ਦੀ ਉੱਤਰੀ ਕਮਾਨ ਨੂੰ ਨਵੀਂ ਸਨਾਇਪਰ ਰਾਇਫਲਾਂ ਦਿਤੀਆਂ ਜਾਣਗੀਆਂ।ਜਨਰਲ ਰਾਵਤ ਨੇ ਵੀਰਵਾਰ ਨੂੰ ਦਿੱਲੀ ਵਿਚ ਸਾਲਾਨਾ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਇਹ ਜਾਣਕਾਰੀ ਦਿਤੀ ਹੈ। ਬੀਤੇ ਅਕਤੂਬਰ ਵਿਚ ਕੁੱਝ ਅਜਿਹੀ ਰਿਪੋਰਟ ਆਈ ਸੀ ਕਿ ਭਾਰਤੀ ਸੈਨਿਕਾਂ ਉਤੇ ਸੀਮਾਪਾਰ ਤੋਂ ਸਨਾਇਪਰ ਰਾਇਫਲਾਂ ਦੇ ਨਾਲ ਹਮਲੇ ਕੀਤੇ ਜਾ ਰਹੇ ਹਨ, ਇਸ ਤਰ੍ਹਾਂ ਦੀ ਰਿਪੋਰਟ ਵੀ ਸੀ ਕਿ ਜੰਮੂ-ਕਸ਼ਮੀਰ ਵਿਚ ਅਤੱਵਾਦੀ ਵੀ ਫੌਜ ਉਤੇ ਹਮਲਾ ਕਰਨ ਲਈ ਸਨਾਇਪਰ ਰਾਇਫਲਾਂ ਦਾ ਇਸਤੇਮਾਲ ਕਰ ਰਹੇ ਹਨ।ਇਸੇ ਤਰ੍ਹਾਂ ਦੇ ਹਮਲਿਆਂ ਦਾ ਜਵਾਬ ਦੇਣ ਲਈ ਹੁਣ ਫੌਜ ਵੀ ਅਪਣੇ ਸੈਨਿਕਾਂ ਨੂੰ ਸਨਾਇਪਰ ਰਾਇਫਲਾਂ ਨਾਲ ਲੈਸ ਕਰ ਰਹੀ ਹੈ। ਫੌਜ ਪ੍ਰਧਾਨ ਨੇ ਤਾਲਿਬਾਨ ਦੇ ਨਾਲ ਗੱਲਬਾਤ ਦੇ ਮੁੱਦੇ ਉਤੇ ਵੀ ਅਪਣੀ ਰਾਏ ਦਿਤੀ, ਉਨ੍ਹਾਂ ਨੇ ਕਿਹਾ ਕਿ ਜੇਕਰ ਤਾਲਿਬਾਨ ਦੇ ਨਾਲ ਬਹੁਤ ਸਾਰੇ ਦੇਸ਼ ਗੱਲਬਾਤ ਕਰ ਰਹੇ ਹਨ ਅਤੇ ਅਫ਼ਗਾਨਿਸਤਾਨ ਵਿਚ ਭਾਰਤ ਦੇ ਹਿੱਤ ਹਨ ਤਾਂ ਅਜਿਹੇ ਵਿਚ ਭਾਰਤ ਨੂੰ ਵੀ ਗੱਲਬਾਤ ਕਰਨੀ ਚਾਹੀਦੀ ਹੈ, ਹਾਲਾਂਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਗੱਲਬਾਤ ਬਿਨਾਂ ਕਿਸੀ ਸ਼ਰਤ ਦੇ ਹੋਣੀ ਚਾਹੀਦੀ ਹੈ

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans