ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ ਲਿਖੀ ਇੱਕ ਚਿੱਠੀ ‘ਚ ਜੋਸ਼ੀ ਨੇ ਕਿਹਾ, ”ਪਿਆਰੇ ਕਾਨਪੁਰ ਵਾਸੀਓ, ਭਾਜਪਾ ਦੇ ਜਨਰਲ ਸਕੱਤਰ ਰਾਮ ਲਾਲ ਨੇ ਮੈਨੂੰ ਅੱਜ ਜਾਣੂੰ ਕਰਾਇਆ ਕਿ ਮੈਨੂੰ ਕਾਨਪੁਰ ਜਾਂ ਕਿਸੇ ਹੋਰ ਥਾਂ ਤੋਂ ਆਗਾਮੀ ਲੋਕ ਸਭਾ ਚੋਣ ਨਹੀਂ ਲੜਨੀ ਚਾਹੀਦੀ ਹੈ।” ਭਾਜਪਾ ਨੇ ਅਡਵਾਨੀ ਨੂੰ ਵੀ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਗਾਂਧੀਨਗਰ ਲੋਕ ਸਭਾ ਹਲਕੇ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।